Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing KMS ਕਾਲਜ ਦਸੂਹਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਜ਼ੋਨ 2 ਦੇ ਰੀਜ਼ਨਲ ਸੈਂਟਰ ਦਾ ਉਦਘਾਟਨ

KMS ਕਾਲਜ ਦਸੂਹਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਜ਼ੋਨ 2 ਦੇ ਰੀਜ਼ਨਲ ਸੈਂਟਰ ਦਾ ਉਦਘਾਟਨ

ਦਸੂਹਾ 22 ਜਨਵਰੀ (ਚੌਧਰੀ) 

: ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਅਤੇ ਚੀਫ਼ ਕੋਆਰਡੀਨੇਟਰ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਦੇ ਜ਼ੋਨ 2 ਦਾ ਰੀਜ਼ਨਲ ਸੈਂਟਰ ਕੇ.ਐਮ.ਐਸ ਕਾਲਜ ਵਿਖੇ ਸਥਾਪਿਤ ਕੀਤਾ ਗਿਆ, ਜਿਸਦਾ ਉਦਘਾਟਨ ਸਮਾਗਮ ਆਯੋਜਿਤ ਕੀਤਾ ਗਿਆ। ਇਹ ਉਦਘਾਟਨ ਸਮਾਗਮ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਸਮਾਗਮ ਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਤਨ ਸਿੰਘ ਮੁੱਖ ਮਹਿਮਾਨ,ਡਾ.ਬਲਜੀਤ ਸਿੰਘ ਖਹਿਰਾ ਰਜਿਸਟਰਾਰ,ਐਡਵੋਕੇਟ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ ਦਸੂਹਾ, ਡਾ. ਅਮਰਜੀਤ ਸਿੰਘ ਰੀਜ਼ਨਲ ਡਾਇਰੈਕਟਰ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਰੀਜ਼ਨਲ ਸੈਂਟਰ ਦਾ ਉਦਘਾਟਨ ਡਾ. ਰਤਨ ਸਿੰਘ ਵਾਈਸ ਚਾਂਸਲਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਉਪਰੰਤ ਜੋਤੀ ਪ੍ਰਚਵਲਿਤ ਕਰਨ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਪ੍ਰਿੰਸੀਪਲ ਅਤੇ ਚੀਫ਼ ਕੋਆਰਡੀਨੇਟਰ ਡਾ. ਸ਼ਬਨਮ ਕੌਰ ਨੇ ਕਿਹਾ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦਾ ਰੀਜ਼ਨਲ ਸੈਂਟਰ ਕੇ.ਐਮ.ਐਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਵਿਖੇ ਬਣਨ ਤੇ ਡਾ. ਰਤਨ ਸਿੰਘ ਵਾਈਸ ਚਾਂਸਲਰ ਅਤੇ ਡਾ. ਬਲਜੀਤ ਸਿੰਘ ਜੀ ਰਜਿਸਟਰਾਰ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਰੀਜ਼ਨਲ ਸੈਂਟਰ ਤਿੰਨ ਜਿਲ੍ਹਿਆਂ (ਜਿਲ੍ਹਾ ਹੁਸ਼ਿਆਰਪੁਰ, ਜਿਲ੍ਹਾ ਪਠਾਨਕੋਟ ਅਤੇ ਜਿਲ੍ਹਾ ਜਲੰਧਰ) ਨੂੰ ਉੱਚ ਸਿੱਖਿਆ ਪ੍ਰਦਾਨ ਅਤੇ ਪ੍ਰਸ਼ਾਸਨਿਕ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਏਗਾ। ਇਹ ਰੀਜਨਲ ਸੈਂਟਰ ਸਕੂਲ ਦੇ ਅਧਿਆਪਕਾਂ ਅਤੇ ਹੋਰ ਸਰਕਾਰੀ ਕਰਮਚਾਰੀਆਂ ਦੀ ਉੱਚ ਸਿੱਖਿਆ ਸੰਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਲਈ ਸੌਖੀ ਅਤੇ ਨੇੜਲੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। ਇਹ ਮਹੱਤਵਪੂਰਨ ਕਦਮ ਖੇਤਰ ਵਿੱਚ ਉੱਚ ਸਿੱਖਿਆ ਨੂੰ ਮਜ਼ਬੂਤ ਕਰੇਗਾ ਅਤੇ ਪਿੰਡਾਂ ਅਤੇ ਅਰਧ-ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕੇ.ਐਮ.ਐਸ ਕਾਲਜ ਵਿਖੇ ਰੀਜ਼ਨਲ ਸੈਂਟਰ ਬਣਨ ਨਾਲ ਇਲਾਕੇ ਦੀਆਂ ਲੜਕੀਆਂ ਅਤੇ ਲੜਕੇ ਜੋ ਨੌਕਰੀ ਦੇ ਨਾਲ ਨਾਲ ਆਪਣੀ ਪੜਾਈ ਪੂਰੀ ਨਹੀਂ ਕਰ ਸਕਦੇ, ਉਹਨਾਂ ਲਈ ਇਹ ਬਹੁਤ ਹੀ ਵਧੀਆ ਮੌਕਾ ਹੈ ਅਤੇ ਸਭ ਨੂੰ ਇਸ ਮੌਕੇ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਡਾ. ਰਤਨ ਸਿੰਘ ਜੀ ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੜਕੇ ਅਤੇ ਲੜਕੀਆਂ ਵਿਚਕਾਰ ਕੋਈ ਅੰਤਰ ਨਹੀਂ ਹੈ। ਲੜਕੀਆਂ ਨੂੰ ਵੀ ਲੜਕਿਆਂ ਵਾਂਗ ਉੱਚ ਸਿੱਖਿਆ ਹਾਸਲ ਕਰਨ ਦਾ ਹੱਕ ਹੈ। ਉਹਨਾਂ ਕਿਹਾ ਕਿ ਦਸੂਹਾ ਸ਼ਹਿਰ ਵਿੱਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦਾ ਰੀਜ਼ਨਲ ਸੈਂਟਰ ਕੇ.ਐਮ.ਐਸ ਕਾਲਜ ਵਿਖੇ ਬਣਨ ਨਾਲ ਪਿੰਡਾਂ ਤੇ ਸ਼ਹਿਰਾਂ ਦੇ ਲੜਕੇ – ਲੜਕੀਆਂ ਨੂੰ ਓਪਨ ਵਿੱਚ ਆਪਣੀ ਉੱਚ ਸਿੱਖਿਆ ਹਾਸਲ ਕਰਨ ਦਾ ਸੁਨਹਿਰਾ ਮੌਕਾ ਮਿਲੇਗਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਅਤੇ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਅਮਰਜੀਤ ਸਿੰਘ ਰੀਜ਼ਨਲ ਡਾਇਰੈਕਟਰ, ਹਰਪ੍ਰੀਤ ਸਿੰਘ ਅਕਾਦਮਿਕ ਬਲਾਕ ਮੈਂਬਰ ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸੋਨੂੰ ਖਾਲਸਾ ਪ੍ਰਧਾਨ ਮਿਉਂਸੀਪਲ ਕਮੇਟੀ ਦਸੂਹਾ, ਸੁਰਿੰਦਰ ਨਾਥ, ਦਿਲਬਾਗ ਸਿੰਘ ਹੁੰਦਲ, ਦਰਵਾਰੀ ਸੈਣੀ, ਡਾ. ਸ਼ਸ਼ੀ ਬਾਲਾ ਪ੍ਰਿੰਸੀਪਲ ਸਰਕਾਰੀ ਕਾਲਜ ਟਾਂਡਾ, ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਸੀਨਿਅਰ ਸੈਕੰਡਰੀ ਸਕੂਲ ਬਲੱਗਣ, ਡਾ. ਕੀਰਤੀ ਕੱਸ਼ਪ ਅਤੇ ਗੁਰਪ੍ਰੀਤ ਕੌਰ ਖਾਲਸਾ ਕਾਲਜ ਗੜ੍ਹਦੀਵਾਲਾ, ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਲਖਵਿੰਦਰ ਕੌਰ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਰਾਮ ਚੰਦ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਦੇਵ ਕੁਮਾਰ ਆਦਿ ਹਾਜ਼ਰ ਸਨ।

ਫੋਟੋ : ਨਵੇਂ ਰੀਜ਼ਨਲ ਸੈਂਟਰ ਦਾ ਉਦਘਾਟਨ ਕਰਦੇ ਹੋਏ ਡਾ. ਰਤਨ ਸਿੰਘ,ਡਾ.ਬਲਜੀਤ ਸਿੰਘ ਖਹਿਰਾ ਤੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਨਾਲ ਚੌਧਰੀ ਕੁਮਾਰ ਸੈਣੀ, ਡਾ. ਮਾਨਵ ਸੈਣੀ, ਡਾ. ਸ਼ਬਨਮ ਕੌਰ ਅਤੇ ਹੋਰ ਸ਼ਖਸ਼ੀਅਤਾਂ।
error: copy content is like crime its probhihated