Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼

KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼

ਦਸੂਹਾ 11 ਅਗਸਤ (ਚੌਧਰੀ) 

ਪ੍ਰਸਿੱਧ ਗਾਇਕ ਸੁਨੀਲ ਸਿੰਘ ਡੋਗਰਾ ਦੀ ਸੰਗੀਤਮਈ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਸਬੰਧੀ ਕਰਵਾਏ ਜਾ ਰਹੇ ਦੋ-ਦਿਨਾ ਸਮਾਗਮ ਦੇ ਪਹਿਲੇ ਦਿਨ ‘ਆਗਾਜ਼-ਏ-ਖ਼ਾਸ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਪ੍ਰਸਿੱਧ ਗਾਇਕ ਸੁਨੀਲ ਸਿੰਘ ਡੋਗਰਾ ਜੀ ਵੱਲੋਂ ਪੇਸ਼ ਕੀਤੀ ਗਈ ਵਿਸ਼ੇਸ਼ ਸੰਗੀਤਮਈ ਪ੍ਰਸਤੁਤੀ ਨੇ ਵਿਦਿਆਰਥੀਆਂ ਅਤੇ ਹਾਜ਼ਰੀਨ ਦਾ ਮਨ ਮੋਹ ਲਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮਨੀਸ਼ ਚੱਢਾ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਸਮਾਗਮ ਦੌਰਾਨ ਕਾਲਜ ਕੈਂਪਸ ਵਿੱਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਨੇ ਸੰਗੀਤਮਈ ਪੇਸ਼ਕਾਰੀ ਦਾ ਭਰਪੂਰ ਆਨੰਦ ਮਾਣਿਆ। ਸੁਨੀਲ ਸਿੰਘ ਡੋਗਰਾ ਨੇ ਆਪਣੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਸਕਾਰਾਤਮਕ ਸੋਚ, ਸਦਾਚਾਰ, ਅਨੁਸ਼ਾਸਨ ਅਤੇ ਉੱਚ ਜੀਵਨ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਮੁੱਖ ਮਹਿਮਾਨ ਅਤੇ ਸਮੂਹ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਨੂੰ ਅਜਿਹੇ ਪ੍ਰੇਰਣਾਦਾਇਕ ਸਮਾਗਮ ਨਾਲ ਜੋੜਨਾ ਵਿਦਿਆਰਥੀਆਂ ਲਈ ਇੱਕ ਯਾਦਗਾਰ ਅਨੁਭਵ ਹੈ। ਉਹਨਾ ਕਿਹਾ ਕਿ ਸਵਰਗਵਾਸੀ ਡਾ. ਸ਼ਬਨਮ ਕੌਰ ਦਾ ਇਹ ਸੁਪਨਾ ਸੀ ਕਿ ਕਾਲਜ ਵਿਖੇ ਇੱਕ ਅਜਿਹਾ ਸੰਗੀਤਮਈ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇ ਅਤੇ ਅੱਜ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ, ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ। ਕਾਲਜ ਦੇ ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ‘ਆਗਾਜ਼-ਏ-ਖ਼ਾਸ’ ਨੇ ਨਵੇਂ ਅਕਾਦਮਿਕ ਸੈਸ਼ਨ ਲਈ ਵਿਦਿਆਰਥੀਆਂ ਵਿੱਚ ਨਵਾਂ ਉਤਸ਼ਾਹ ਅਤੇ ਊਰਜਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦਾ ਪਹਿਲਾ ਦਿਨ ਵਿਦਿਆਰਥੀਆਂ ਲਈ ਯਾਦਗਾਰ ਅਤੇ ਪ੍ਰੇਰਣਾਦਾਇਕ ਰਿਹਾ। ਇਸ ਮੌਕੇ ਸ਼੍ਰੀ ਆਰ.ਸੀ. ਝਾਵਰ ਜੀ ਨੇ ਕੇ.ਐਮ.ਐਸ. ਕਾਲਜ ਦੀਆਂ ਵਿਦਿਅਕ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਮੁੱਖ ਮਹਿਮਾਨ ਮਨੀਸ਼ ਚੱਢਾ ਨੇ ਕੇ.ਐਮ.ਐਸ. ਕਾਲਜ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪ੍ਰਗਤੀਸ਼ੀਲ ਗਤੀਵਿਧੀਆਂ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਕੇ.ਐਮ.ਐਸ. ਕਾਲਜ ਇਲਾਕੇ ਵਿੱਚ ਸਿੱਖਿਆ ਦੇ ਪ੍ਰਸਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਕਾਲਜ ਨੂੰ ਇੱਕ ਵਾਟਰ ਕੂਲਰ ਭੇਂਟ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਮਾਨਵ ਸੈਣੀ ਅਤੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਵੱਲੋਂ ਮੁੱਖ ਮਹਿਮਾਨ ਮਨੀਸ਼ ਚੱਢਾ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਸ਼੍ਰੀ ਸੁਨੀਲ ਡੋਗਰਾ ਜੀ, ਮਮਤਾ ਚੌਧਰੀ  ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮ੍ਰਿਤੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਦਿਲਬਾਗ ਸਿੰਘ ਹੁੰਦਲ, ਡਾ. ਵਿਵੇਕ ਗੁਪਤਾ,ਜੋਗਿੰਦਰ ਪਾਲ ਨਿੱਕੂ ਜੀ ਐਮ.ਸੀ, ਸੁਖਜੀਤ ਝਾਂਸਾ, ਸਰਪੰਚ ਤਜਿੰਦਰਪਾਲ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ, ਸੁਰਿੰਦਰ ਸਿੰਘ, ਲਖਵੀਰ ਸਿੰਘ ਰੰਧਾਵਾ ਅਤੇ  ਮਮਤਾ ਚੌਧਰੀ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਫੈਕਲਟੀ ਮੈਂਬਰ, ਐਨ.ਐਸ.ਐਸ ਵਲੰਟੀਅਰਜ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ: ਸਮਾਗਮ ਤੋਂ ਪਹਿਲਾਂ ਜੋਤੀ ਪ੍ਰਜਵਲਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਮਨੀਸ਼ ਚੱਢਾ, ਸੁਨੀਲ ਸਿੰਘ ਡੋਗਰਾ,ਡਾ. ਦਿਲਬਾਗ ਸਿੰਘ ਹੁੰਦਲ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ, ‘ਆਗਾਜ਼ ਏ ਖਾਸ’ ਸਮਾਗਮ ਦੌਰਾਨ ਤਸਵੀਰਾਂ।

‘