Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing KMS ਕਾਲਜ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਯੋਗਾ ਕੈਂਪ ਲਗਾਇਆ ਗਿਆ

KMS ਕਾਲਜ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਯੋਗਾ ਕੈਂਪ ਲਗਾਇਆ ਗਿਆ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਕੀਤੀ ਗਈ। ਇਸ ਕੈਂਪ ਵਿੱਚ ਐਨ.ਐਸ.ਐਸ ਯੂਨਿਟ ਦੇ ਵਲੰਟਰਾਂ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ ਵੀ ਭਾਗ ਲਿਆ। ਇਸ ਕੈਂਪ ਵਿੱਚ ਇਨਾਇਤ ਕੌਰ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਯੋਗ ਆਸਣ ਕਰਵਾਏ ਅਤੇ ਉਨ੍ਹਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਯੋਗ ਆਸਣ ਅਤੇ ਯੋਗ ਮੁਦਰਾਵਾਂ ਕਰਵਾਈਆਂ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਕਰੀਬ 200 ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ। ਉਹਨਾਂ ਯੋਗਾ ਦੀ ਮੱਹਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਆਸਣ ਕਰਨ ਨਾਲ ਸਾਡਾ ਸਰੀਰ ਨਿਰੋਗੀ ਅਤੇ ਤੰਦਰੁਸਤ ਰਹਿੰਦਾ ਹੈ। ਯੋਗ ਆਸਣ ਅਤੇ ਯੋਗ ਮੁਦਰਾਵਾਂ ਰਾਹੀਂ ਮਾਨਸਿਕ ਤਨਾਵ ਦੂਰ ਹੁੰਦਾ ਹੈ। ਉਹਨਾਂ ਸਾਰਿਆ ਨੂੰ ਰੋਜ਼ਾਨਾ ਯੋਗਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਨ.ਐਸ.ਐਸ ਨੋਡਲ ਅਫ਼ਸਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ, ਚੰਚਲ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਯੋਗਾ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਯੋਗ ਆਸਣ ਕਰਵਾਉਂਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਇਨਾਇਤ ਕੌਰ।
error: copy content is like crime its probhihated