Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing KMS ਕਾਲਜ ਦੇ ਆਈ.ਟੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ 2025 ਵਿੱਚ ਵਧੀਆ ਸਥਾਨ ਹਾਸਲ ਕੀਤੇ – ਪ੍ਰਿੰਸੀਪਲ ਡਾ. ਸ਼ਬਨਮ ਕੌਰ 

KMS ਕਾਲਜ ਦੇ ਆਈ.ਟੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ 2025 ਵਿੱਚ ਵਧੀਆ ਸਥਾਨ ਹਾਸਲ ਕੀਤੇ – ਪ੍ਰਿੰਸੀਪਲ ਡਾ. ਸ਼ਬਨਮ ਕੌਰ 

 ਦਸੂਹਾ 15 ਨਵੰਬਰ (ਚੌਧਰੀ) 
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ 2025 ਦੀ ਮੈਰਿਟ ਸੂਚੀ ਜਾਰੀ ਕੀਤੀ ਗਈ। ਇਸ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਹਮੇਸ਼ਾ ਦੀ ਤਰ੍ਹਾਂ ਕੇ.ਐਮ.ਐਸ ਕਾਲਜ ਦੇ ਆਈ.ਟੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਆਪਣਾ ਸਥਾਨ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ ਸੈਸ਼ਨ 2025 ਵਿੱਚ ਹਾਸਿਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਕਾਲਜ ਦੇ ਨਾਲ ਨਾਲ ਇਲਾਕੇ ਦਾ ਨਾਮ ਰੌਸ਼ਨ ਕੀਤਾ। ਉਹਨਾਂ ਕਿਹਾ ਕਿ ਇਹ ਇਲਾਕੇ ਲਈ ਬਹੁਤ ਵੱਡੀ ਅਤੇ ਮਾਣ ਵਾਲੀ ਗੱਲ ਹੈ, ਕਿਉੰਕਿ ਇਹ ਇਲਾਕਾ ਕੇ.ਐਮ.ਐਸ ਕਾਲਜ ਤੋਂ ਪਹਿਲਾ ਤਕਨੀਕੀ ਸਿੱਖਿਆ ਤੋਂ ਵਾਂਝਾ ਸੀ, ਪਰ ਕੇ.ਐਮ.ਐਸ ਕਾਲਜ ਦੇ ਹੋਣ ਨਾਲ ਇਲਾਕੇ ਦੇ ਵਿਦਿਆਰਥੀ ਵੱਖ ਵੱਖ ਪ੍ਰੋਗਰਾਮਾਂ ਜਿਵੇਂ ਕਿ ਬੀ.ਸੀ.ਏ, ਬੀ.ਐਸ.ਸੀ ਆਈ.ਟੀ, ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਬੀ.ਐਸ.ਸੀ ਮੈਡੀਕਲ ਲੈਬ ਸਾਇੰਸ, ਬੀ.ਬੀ.ਏ, ਬੀ.ਕੌਮ, ਐਮ.ਬੀ.ਏ, ਐਮ.ਐਸ.ਸੀ ਆਈ.ਟੀ, ਐਮ.ਸੀ.ਏ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ, ਐਮ.ਐਸ.ਸੀ ਬਾਇਓਕਮਿਸਟਰੀ ਅਤੇ ਪੀ.ਜੀ.ਡੀ.ਸੀ.ਏ ਪ੍ਰੋਗਰਾਮਾਂ ਵਿੱਚ ਦਾਖਲਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਅਜਿਹੇ ਪ੍ਰੋਗਰਾਮਾਂ ਨੂੰ ਕਰਕੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਰਹੇ ਹਨ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੇ ਹਨ। ਯੂਨੀਵਰਸਿਟੀ ਦੀ ਸੈਸ਼ਨ 2025 ਦੀ ਮੈਰਿਟ ਸੂਚੀ ਵਿੱਚ ਕੇ.ਐਮ.ਐਸ ਕਾਲਜ ਦੇ ਆਈ.ਟੀ ਵਿਭਾਗ ਦੀਆਂ 2 ਵਿਦਿਆਰਥਣਾਂ ਨੇ ਆਪਣਾ ਸਥਾਨ ਹਾਸਲ ਕੀਤਾ, ਜਿਨ੍ਹਾਂ ਵਿੱਚ ਪ੍ਰੀਆ ਪੁੱਤਰੀ ਚੰਦਰ ਭਾਨ (ਬੀ.ਐਸ.ਸੀ ਆਈ.ਟੀ) ਨੇ ਤੀਸਰਾ ਸਥਾਨ ਅਤੇ ਰਿਪਨਦੀਪ ਕੌਰ ਪੁੱਤਰੀ ਹਰਜੀਤ ਸਿੰਘ (ਬੀ.ਐਸ.ਸੀ ਆਈ.ਟੀ) ਨੇ ਨੌਵਾਂ ਸਥਾਨ ਹਾਸਲ ਕਰਕੇ ਆਪਣਾ, ਆਪਣੇ ਪਰਿਵਾਰ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ. ਡਾ. ਰਾਜੇਸ਼ ਕੁਮਾਰ ਵੱਲੋਂ ਕੋਆਰਡੀਨੇਟਰ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧ ਕੇ ਕਾਮਯਾਬੀ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪ੍ਰੀਤੀ, ਪਰਦੀਪ ਕੁਮਾਰ, ਪਲਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।
ਫੋਟੋ : ਕੇ.ਐਮ.ਐਸ ਕਾਲਜ ਦੇ ਆਈ.ਟੀ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ।
error: copy content is like crime its probhihated