Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੀ 10 ਸਾਲਾਂ ਵਰੇਗੰਢ ਧੂਮਧਾਮ ਨਾਲ ਮਨਾਈ ਗਈ

ਕੇ.ਐਮ.ਐਸ ਕਾਲਜ ਦੀ 10 ਸਾਲਾਂ ਵਰੇਗੰਢ ਧੂਮਧਾਮ ਨਾਲ ਮਨਾਈ ਗਈ

ਦਸੂਹਾ 17 ਅਗਸਤ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਕੇ.ਐਮ.ਐਸ ਕਾਲਜ ਦੀ 10 ਸਾਲਾਂ ਵਰੇਗੰਢ ਮਨਾਈ ਗਈ। ਇਸ ਮੌਕੇ ਤੇ ਸ਼੍ਰੀ ਸੰਦੀਪ ਸੈਣੀ ਚੇਅਰਮੈਨ ਪੰਜਾਬ ਪਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੁੱਖ ਮਹਿਮਾਨ ਵਜੋਂ ਅਤੇ ਸ਼੍ਰੀ ਵਿਸ਼ਾਲ ਖੋਸਲਾ ਮੈਨੇਜਿੰਗ ਡਾਇਰੈਕਟਰ ਹੋਟਲ ਕਿੰਗ ਵਿਰਾਟ ਦਸੂਹਾ ਗੈਸਟ ਆਫ ਆਨਰ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਜਲਿਤ ਕਰਕੇ ਕੀਤੀ ਗਈ। ਇਸ ਮੌਕੇ ਤੇ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਗਿੱਧਾ, ਭੰਗੜਾ ਅਤੇ ਸੋਲੋ ਡਾਂਸ ਦੀਆਂ ਪ੍ਰਤਿਯੋਗਿਤਾਵਾਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਾਲਜ ਦੀ ਸਾਲ 2014 ਵਿੱਚ ਹੋਈ ਸ਼ੁਰੂਆਤ ਤੋਂ ਹੁਣ ਤੱਕ ਦੇ ਸਫ਼ਰ ਦੀ ਪ੍ਰੇਸੈਂਟੇਸ਼ਨ ਪੇਸ਼ ਕੀਤੀ, ਜਿਸ ਵਿੱਚ ਉਹਨਾਂ ਨੇ ਕਾਲਜ ਵੱਲੋਂ ਹਾਸਲ ਕੀਤੀਆਂ ਉਪਲੱਬਧੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਕਾਲਜ ਨਾਲ ਲਗਾਤਾਰ ਪਿਛਲੇ 10 ਸਾਲਾਂ ਤੋਂ ਜੁੜੀਆਂ ਹੋਈਆਂ ਸ਼ਖਸ਼ੀਅਤਾਂ ਨੂੰ ਕਾਲਜ ਮੈਨਜਮੈਂਟ ਵੱਲੋਂ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ, ਜਿਹਨਾਂ ਵਿੱਚ ਡਾ. ਰਾਜੇਸ਼ ਕੁਮਾਰ ਬਤੌਰ ਐਚ.ਓ.ਡੀ, ਲਖਵਿੰਦਰ ਕੌਰ ਬੇਬੀ ਬਤੌਰ ਕਲੈਰੀਕਲ ਸਟਾਫ ਮੈਂਬਰ, ਠੇਕੇਦਾਰ ਮਿਸਤਰੀ ਵਿਜੈ ਕੁਮਾਰ ਅਤੇ ਚੌਂਕੀਦਾਰ ਰਾਜੂ ਆਦਿ ਸ਼ਾਮਲ ਸਨ। ਅੰਤ ਵਿੱਚ ਕਾਲਜ ਮੈਨੇਜਮੈਂਟ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾ. ਦਿਲਬਾਗ ਸਿੰਘ ਹੁੰਦਲ, ਕਰਨਲ ਜੋਗਿੰਦਰ ਲਾਲ ਸ਼ਰਮਾ, ਪ੍ਰੇਮ ਕੁਮਾਰ ਸ਼ਰਮਾ ਮਨੋਰੀਆ, ਬਲਦੇਵ ਸਿੰਘ ਠਾਕੁਰ, ਪਾਰਸ, ਜਗਰੂਪ ਸਿੰਘ, ਜੋਗਿੰਦਰ ਪਾਲ ਨਿੱਕੂ, ਮਨਪ੍ਰੀਤ ਕੌਰ, ਰਜਨਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਮਨਜੀਤ, ਸੰਦੀਪ ਕਲੇਰ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਨੇਹਾ, ਮਨਜੀਤ ਕੌਰ, ਮੁਸਕਾਨ, ਰੀਮਾ ਸਿੰਘ, ਮਲਕੀਤ ਕੌਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ, ਲਵਦੀਪ ਸਿੰਘ, ਗੌਰਵ ਕੁਮਾਰ ਵਰਮਾ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਸਮਾਗਮ ਦੌਰਾਨ ਪ੍ਰਤੀਯੋਗੀਆਂ ਨਾਲ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਸੰਦੀਪ ਸੈਣੀ ਅਤੇ ਸਤੀਸ਼ ਕਾਲੀਆ, ਸਮਾਗਮ ਦੌਰਾਨ ਮਹਿਮਾਨ, ਕਾਲਜ ਮੈਨੇਜਮੈਂਟ ਅਤੇ ਸਟਾਫ਼ ਮੈਂਬਰ।