Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ ਸੈਣੀ

KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ ਸੈਣੀ

ਦਸੂਹਾ 8 ਜੁਲਾਈ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2026 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਆਈ.ਟੀ ਵਿਭਾਗ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਹਰਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਐਸ.ਜੀ.ਪੀ.ਏ 9.40 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਿਮਰਨਜੀਤ ਕੌਰ ਪੁੱਤਰੀ ਦਲਜੀਤ ਸਿੰਘ ਨੇ ਐਸ.ਜੀ.ਪੀ.ਏ 9.08 ਨਾਲ ਦੂਸਰਾ ਸਥਾਨ ਹਾਸਲ ਕੀਤਾ, ਗੁਰਪਿੰਦਰ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਐਸ.ਜੀ.ਪੀ.ਏ 8.80 ਨਾਲ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ਦਿਕਸ਼ਾ ਪੁੱਤਰੀ ਕੁਲਵਿੰਦਰ ਕੁਮਾਰ ਨੇ ਐਸ.ਜੀ.ਪੀ.ਏ 8.68 ਨਾਲ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਤੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਆਈ.ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਪ੍ਰੀਤੀ, ਪਰਦੀਪ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।
error: copy content is like crime its probhihated