Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing KMS ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : HOD ਡਾ.ਰਾਜੇਸ਼ ਕੁਮਾਰ

KMS ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : HOD ਡਾ.ਰਾਜੇਸ਼ ਕੁਮਾਰ

ਦਸੂਹਾ 18 ਮਾਰਚ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਸ਼ਨ ਨਵੰਬਰ 2025 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈਸ਼ਨ ਨਵੰਬਰ 2025 ਦਾ ਨਤੀਜਾ ਕਾਲਜ ਲਈ ਬਹੁਤ ਹੀ ਸ਼ਾਨਦਾਰ ਰਿਹਾ। ਜਿਸ ਵਿੱਚ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦੀ ਨਵਦੀਪ ਕੌਰ ਪੁੱਤਰੀ ਜਸਪਾਲ ਸਿੰਘ ਨੇ ਐਸ.ਜੀ.ਪੀ.ਏ 9.62 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਜੈਸਮੀਨ ਕੌਰ ਪੁੱਤਰੀ ਬਲਦੇਵ ਰਾਜ ਨੇ ਐਸ.ਜੀ.ਪੀ.ਏ 9.54 ਨਾਲ ਦੂਸਰਾ ਸਥਾਨ ਅਤੇ ਗੁਰਜਿੰਦਰ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ ਐਸ.ਜੀ.ਪੀ.ਏ 9.38 ਨਾਲ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ‘ਤੇ ਡਾ. ਰਾਜੇਸ਼ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦੇ ਨਤੀਜੇ ਵਜੋਂ ਇਹ ਸ਼ਾਨਦਾਰ ਪ੍ਰਦਰਸ਼ਨ ਸੰਭਵ ਹੋਇਆ ਹੈ। ਉਨ੍ਹਾਂ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਲਈ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ‘ਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ ਅਤੇ ਮੁਸਕਾਨ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।