Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

KMS ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ 1 ਅਪ੍ਰੈਲ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਨਵੰਬਰ 2025 ਸੈਸ਼ਨ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਪੰਜਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਵਿਦਿਆਰਥਣ ਜਸਦੀਪ ਕੌਰ ਪੁੱਤਰੀ ਅਮਰਜੀਤ ਸਿੰਘ, ਹਰਮਨਜੋਤ ਕੌਰ ਪੁੱਤਰੀ ਦਵਿੰਦਰ ਸਿੰਘ ਅਤੇ ਨੇਹਾ ਚੌਧਰੀ ਪੁੱਤਰੀ ਰਾਜੇਸ਼ ਕੁਮਾਰ ਨੇ ਐਸ.ਜੀ.ਪੀ.ਏ 10.00 ਪ੍ਰਾਪਤ ਕਰਕੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਪਾਇਲ ਪੁੱਤਰੀ ਰਣਵੀਰ ਸਿੰਘ ਅਤੇ ਰਮਨਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਨੇ ਐਸ.ਜੀ.ਪੀ.ਏ 9.94 ਨਾਲ ਦੂਸਰਾ ਸਥਾਨ ਸਾਂਝਾ ਕੀਤਾ, ਜਦਕਿ ਬੰਧਨਾ ਪੁੱਤਰੀ ਹਰਵਿੰਦਰ ਸਿੰਘ ਨੇ ਐਸ.ਜੀ.ਪੀ.ਏ 9.82 ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਡਾ. ਰਾਜੇਸ਼ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ ਅਤੇ ਮੁਸਕਾਨ ਆਦਿ ਵੀ ਮੌਜੂਦ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।w

error: copy content is like crime its probhihated