Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing KMS ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

KMS ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਅਪ੍ਰੈਲ 2025 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਉਹਨਾਂ ਕਾਲਜ ਦੀ ਮੈਰਿਟ ਸੂਚੀ ਵਿੱਚ ਆਏ ਵਿਦਿਆਰਥੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਸਪੁੱਤਰੀ ਸੁਰਜੀਤ ਸਿੰਘ (ਐਸ.ਜੀ.ਪੀ.ਏ 9.33) ਨੇ ਪਹਿਲਾ ਸਥਾਨ, ਜਸਮੀਤ ਕੌਰ ਸਪੁੱਤਰੀ ਨਰਿੰਦਰ ਸਿੰਘ (ਐਸ.ਜੀ.ਪੀ.ਏ 9.33) ਨੇ ਪਹਿਲਾ ਸਥਾਨ, ਜਤਿੰਦਰ ਕੌਰ ਸਪੁੱਤਰੀ ਗੁਰਭਿੰਦਰ ਸਿੰਘ (ਐਸ.ਜੀ.ਪੀ.ਏ 9.33) ਨੇ ਪਹਿਲਾ ਸਥਾਨ ਅਤੇ ਸਿਮਰਨ ਕੌਰ ਸਪੁੱਤਰੀ ਮਨਜੀਤ ਸਿੰਘ (ਐਸ.ਜੀ.ਪੀ.ਏ 9.33) ਨੇ ਵੀ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਅੰਜਲੀ ਦੇਵੀ ਸਪੁੱਤਰੀ ਰਵਿੰਦਰ (ਐਸ.ਜੀ.ਪੀ.ਏ 8.92) ਨੇ ਦੂਸਰਾ ਸਥਾਨ ਅਤੇ ਪ੍ਰਭਜੋਤ ਕੌਰ ਸਪੁੱਤਰੀ ਸਤਪਾਲ ਸਿੰਘ (ਐਸ.ਜੀ.ਪੀ.ਏ 8.75) ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਪਲੇਸਮੇਂਟ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਸੰਦੀਪ ਕਲੇਰ, ਨੇਹਾ, ਮੁਸਕਾਨ, ਗੁਰਵੀਰ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ।