Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 15 ਜੁਲਾਈ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2026 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਜਸਦੀਪ ਕੌਰ ਪੁੱਤਰੀ ਅਮਰਜੀਤ ਸਿੰਘ ਅਤੇ ਨੇਹਾ ਚੌਧਰੀ ਪੁੱਤਰੀ ਰਾਜੇਸ਼ ਕੁਮਾਰ ਨੇ ਐਸ.ਜੀ.ਪੀ.ਏ 9.33 ਪ੍ਰਾਪਤ ਕਰਕੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਰਮਨਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਨੇ ਐਸ.ਜੀ.ਪੀ.ਏ 8.42 ਨਾਲ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਲਖਵੀਰ ਕੌਰ ਪੁੱਤਰੀ ਸਤਨਾਮ ਸਿੰਘ ਨੇ ਐਸ.ਜੀ.ਪੀ.ਏ 7.58 ਨਾਲ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥਣਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਮਾਰਗਦਰਸ਼ਨ ਦਾ ਨਤੀਜਾ ਹੈ। ਉਹਨਾ ਉਮੀਦ ਜਤਾਈ ਕਿ ਕਾਲਜ ਦੇ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਵੀਆਂ ਉਚਾਈਆਂ ਨੂੰ ਛੂਹਣਗੇ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੂੰ ਵਧਾਈ ਦਿੰਦਿਆ ਕਿਹਾ ਕਿ ਵਿਦਿਆਰਥੀਆਂ ਦੀ ਹਰ ਸਫਲਤਾ ਸਾਡੀ ਸੰਸਥਾ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਅਸੀਂ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹਾਂ। ਇਸ ਮੌਕੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਗੁਣਵੱਤਾ ਭਰਪੂਰ ਅਕਾਦਮਿਕ ਮਾਹੌਲ ਹੀ ਅਜਿਹੀਆਂ ਉਪਲਬਧੀਆਂ ਦੀ ਨੀਂਹ ਹੁੰਦੇ ਹਨ। ਇਹ ਨਤੀਜਾ ਸਮੁੱਚੀ ਟੀਮ ਦੀ ਸਾਂਝੀ ਸਫਲਤਾ ਹੈ। ਇਸ ਮੌਕੇ ਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ ਗੁਰਵੀਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

 ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।