Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 30 ਅਪ੍ਰੈਲ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਨਵੰਬਰ 2025 ਸੈਸ਼ਨ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਦੀਆ ਮੱਟੂ ਪੁੱਤਰੀ ਬਲਬੀਰ ਸਿੰਘ ਨੇ ਐਸ.ਜੀ.ਪੀ.ਏ 9.52 ਨਾਲ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਜਸਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ ਐਸ.ਜੀ.ਪੀ.ਏ 9.29 ਨਾਲ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਜਸਨੀਤ ਕੌਰ ਪੁੱਤਰੀ ਬਲਕਾਰ ਸਿੰਘ ਅਤੇ ਮਨਜਿੰਦਰ ਕੌਰ ਪੁੱਤਰੀ ਪਰਗਟ ਸਿੰਘ ਨੇ ਐਸ.ਜੀ.ਪੀ.ਏ 8.95 ਨਾਲ ਤੀਸਰਾ ਸਥਾਨ ਸਾਂਝਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਤੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਫੈਕਲਟੀ ਮੈਂਬਰ ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ ਅਤੇ ਮੁਸਕਾਨ ਆਦਿ ਵੀ ਮੌਜੂਦ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।

error: copy content is like crime its probhihated