Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਫਾਈਨਲ ਸਮੈਸਟਰ ਦੇ ਨਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਫਾਈਨਲ ਸਮੈਸਟਰ ਦੇ ਨਵਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਅਪ੍ਰੈਲ 2025 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚ ਲੜਕਿਆਂ ਨੇ ਬਾਜ਼ੀ ਮਾਰੀ। ਉਹਨਾਂ ਕਾਲਜ ਦੀ ਮੈਰਿਟ ਸੂਚੀ ਵਿੱਚ ਆਏ ਵਿਦਿਆਰਥੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਪ੍ਰੀਤ ਸਿੰਘ ਸਪੁੱਤਰ ਜਰਨੈਲ ਸਿੰਘ (ਐਸ.ਜੀ.ਪੀ.ਏ 9.32) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਹਰਪ੍ਰੀਤ ਕੌਰ ਸਪੁੱਤਰੀ ਧਰਮ ਚੰਦ (ਐਸ.ਜੀ.ਪੀ.ਏ 9.26) ਨੇ ਦੂਸਰਾ ਸਥਾਨ ਅਤੇ ਪ੍ਰੇਮ ਚੰਦ ਸਪੁੱਤਰ ਸਾਈਂ ਦਾਸ (ਐਸ.ਜੀ.ਪੀ.ਏ 8.00) ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਪਲੇਸਮੇਂਟ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਫੈਕਲਟੀ ਮੈਂਬਰ ਜਗਰੂਪ ਕੌਰ, ਆਰਤੀ ਸ਼ਰਮਾ, ਰਾਮ ਚੰਦ, ਨਿਕਿਤਾ ਠਾਕੁਰ, ਕੋਮਲਪ੍ਰੀਤ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।