Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing KMS ਕਾਲਜ ਦੇ ਇੰਸਟੀਚਿਊਸ਼ਨ ਇੰਨੋਵੇਸ਼ਨ ਕੌਂਸਲ ਨੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਐਕਜ਼ੀਬੀਸ਼ਨ ਐਕਸਪੋ 3.0 ਦਾ ਆਯੋਜਨ ਕੀਤਾ – ਡਾਇਰੈਕਟਰ ਡਾ.ਮਾਨਵ ਸੈਣੀ 

KMS ਕਾਲਜ ਦੇ ਇੰਸਟੀਚਿਊਸ਼ਨ ਇੰਨੋਵੇਸ਼ਨ ਕੌਂਸਲ ਨੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਐਕਜ਼ੀਬੀਸ਼ਨ ਐਕਸਪੋ 3.0 ਦਾ ਆਯੋਜਨ ਕੀਤਾ – ਡਾਇਰੈਕਟਰ ਡਾ.ਮਾਨਵ ਸੈਣੀ 

ਦਸੂਹਾ 19 ਅਕਤੂਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੀ ਇੰਸਟੀਚਿਊਸ਼ਨ ਇੰਨੋਵੇਸ਼ਨ ਕੌਂਸਲ ਨੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਐਕਜ਼ੀਬੀਸ਼ਨ ਐਕਸਪੋ 3.0 ਦਾ ਆਯੋਜਨ ਕੀਤਾ ਗਿਆ। ਇਸਦੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਕਨਵੀਨਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੱਚਿਆਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ “ਅਰਨਿੰਗ ਵਾਈਲ ਲਰਨਿੰਗ” ਦੇ ਸੰਕਲਪ ਅਤੇ ਗ੍ਰੀਨ ਦੀਵਾਲੀ ਦੀ ਥੀਮ ਨੂੰ ਅੱਗੇ ਰੱਖਦੇ ਹੋਏ ਐਕਜ਼ੀਬੀਸ਼ਨ ਐਕਸਪੋ 3.0 ਲਗਾਇਆ ਗਿਆ। ਉਹਨਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਬੱਚਿਆ ਦੁਆਰਾ ਬਣਾਈਆਂ ਚੀਜ਼ਾਂ ਦੇ ਰੂਪ ਵਿੱਚ ਉਹਨਾਂ ਦੇ ਹੁਨਰ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਐਕਜ਼ੀਬੀਸ਼ਨ ਐਕਸਪੋ 3.0 ਦਾ ਉਦਘਾਟਨ ਕੀਤਾ ਗਿਆ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕਾਲਜ ਸਕਿੱਲ ਇੰਡੀਆ ਦੇ ਤਹਿਤ ਬੱਚਿਆਂ ਦੇ ਹੁਨਰ ਨੂੰ ਵਧਾਉਣ ਲਈ ਹਮੇਸ਼ਾ ਬਚਨਬੱਧ ਹੈ। ਇਸ ਐਕਜ਼ੀਬੀਸ਼ਨ ਐਕਸਪੋ 3.0 ਵਿੱਚ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਹੱਥ ਨਾਲ ਬਣਾਏ ਵੇਸਟ ਮਟੀਰੀਅਲ ਤੋਂ ਦੀਵਾਲੀ ਦੇ ਸਜਾਵਟੀ ਸਮਾਨ ਦੀ ਪ੍ਰਦਰਸ਼ਨੀ ਗੁਰੂ ਹਰਗੋਬਿੰਦ ਪੈਟਰੋਲੀਅਮ, ਮੈਕਡੋਨਲਸ ਦੇ ਸਾਹਮਣੇ, ਜੀ.ਟੀ ਰੋਡ ਦਸੂਹਾ ਵਿਖੇ ਲਗਾਈ ਗਈ। ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕਰਨਾ ਹੈ। ਉਹਨਾ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦੀਵਾਲੀ ਦੀ ਸਜਾਵਟ ਦਾ ਸਮਾਨ ਆਪਣੇ ਹੱਥੀਂ ਬੜੀ ਮਿਹਨਤ ਨਾਲ ਤਿਆਰ ਕਰਕੇ ਆਪਣੀ ਪ੍ਰਤਿਭਾ ਦੀ ਝਲਕ ਦਿਖਾਈ ਹੈ। ਇਸ ਪ੍ਰਦਰਸ਼ਨੀ ਵਿੱਚ ਵਾਤਾਵਰਣ ਨੂੰ ਧਿਆਨ ਵਿੱਚ ਰੱਖਦੇ ਹੋਏ ਈਕੋ ਫਰੈਂਡਲੀ ਦੀਵਾਲੀ ਦਾ ਸਜਾਵਟੀ ਸਮਾਨ ਜਿਵੇਂ ਕਿ ਦੀਵੇ, ਕੈਂਡਲਜ਼, ਜੈੱਲ ਕੈਂਡਲਜ਼, ਹੈਂਡ ਕਰਾਫਟ ਆਈਟਮਸ, ਵਾਲ ਹੈਂਗਿੰਗ ਆਈਟਮਸ, ਆਰਟ ਐਂਡ ਕਰਾਫਟ ਆਈਟਮਸ, ਗਿਫ਼ਟ ਆਈਟਮਸ ਆਦਿ ਸ਼ਾਮਲ ਹਨ। ਇਸ ਮੌਕੇ ਤੇ ਇੰਸਟੀਚਿਊਸ਼ਨ ਇੰਨੋਵੇਸ਼ਨ ਕੌਂਸਲ ਦੇ ਪ੍ਰਧਾਨ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਟੀਚਿਊਸ਼ਨ ਇੰਨੋਵੇਸ਼ਨ ਕੌਂਸਲ ਵਿਦਿਆਰਥੀਆਂ ਨੂੰ ਸਟਾਰਟਅਪ ਸ਼ੁਰੂ ਕਰਨ ਲਈ ਸਹਾਇਤਾ ਮੁੱਹਈਆ ਕਰਵਾ ਰਹੀ ਹੈ। ਉਹਨਾਂ ਦੱਸਿਆ ਕਿ ਇੰਸਟੀਚਿਊਸ਼ਨ ਇੰਨੋਵੇਸ਼ਨ ਕੌਂਸਲ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਏ ਜਾਂਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਨੇਹਾ, ਸੰਦੀਪ ਕੌਰ, ਡਾ. ਵੀਨਸ, ਕੋਮਲਦੀਪ ਕੌਰ, ਰਜਨੀ ਬਾਲਾ, ਪਲਵਿੰਦਰ ਕੌਰ, ਆਰਤੀ ਸ਼ਰਮਾ, ਭਾਰਤੀ ਸ਼ਰਮਾ, ਮਨਪ੍ਰੀਤ ਕੌਰ, ਕਾਜਲ, ਨਵਨੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਐਕਜ਼ੀਬੀਸ਼ਨ ਐਕਸਪੋ 3.0 ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੇ ਨਾਲ ਡਾ. ਮਾਨਵ ਸੈਣੀ, ਡਾ. ਰਾਜੇਸ਼ ਕੁਮਾਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।
error: copy content is like crime its probhihated