Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਦੇ NSS ਯੂਨਿਟ ਅਤੇ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੀਵਾਲੀ ਦੇ ਸਜਾਵਟੀ ਸਮਾਨ ਦੀ ਪ੍ਰਦਰਸ਼ਨੀ ਅਤੇ ਸੇਲ ਲਗਾਈ ਗਈ 

KMS ਕਾਲਜ ਦੇ NSS ਯੂਨਿਟ ਅਤੇ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੀਵਾਲੀ ਦੇ ਸਜਾਵਟੀ ਸਮਾਨ ਦੀ ਪ੍ਰਦਰਸ਼ਨੀ ਅਤੇ ਸੇਲ ਲਗਾਈ ਗਈ 

ਦਸੂਹਾ 27 ਅਕਤੂਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਐਸ.ਐਸ ਯੂਨਿਟ ਵੱਲੋਂ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਹੱਥ ਨਾਲ ਬਣਾਏ ਵੇਸਟ ਮਟੀਰੀਅਲ ਤੋਂ ਦੀਵਾਲੀ ਦੇ ਸਜਾਵਟੀ ਸਮਾਨ ਦੀ 3 ਦਿਨਾਂ ਪ੍ਰਦਰਸ਼ਨੀ ਅਤੇ ਸੇਲ ਗੁਰੂ ਹਰਗੋਬਿੰਦ ਪੈਟਰੋਲੀਅਮ, ਮੈਕਡੋਨਲਸ ਦੇ ਸਾਹਮਣੇ, ਜੀ.ਟੀ ਰੋਡ ਦਸੂਹਾ ਵਿਖੇ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਡਾ. ਹਰਸਿਮਰਤ ਸਾਹੀ ਸਾਬਕਾ ਪ੍ਰਧਾਨ ਅਤੇ ਉਹਨਾਂ ਦੀ ਪਤਨੀ ਜਗਨੂਰ ਸਾਹੀ ਵੱਲੋਂ ਕੀਤਾ ਗਿਆ। ਉਹਨਾ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕਰਨਾ ਹੈ। ਉਹਨਾ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਦੀਵਾਲੀ ਦੀ ਸਜਾਵਟ ਦਾ ਸਮਾਨ ਆਪਣੇ ਹੱਥੀਂ ਬਣਾ ਕੇ ਬੜੀ ਮਿਹਨਤ ਨਾਲ ਤਿਆਰ ਕਰਕੇ ਆਪਣੀ ਪ੍ਰਤਿਭਾ ਦੀ ਝਲਕ ਦਿਖਾਈ ਹੈ। ਇਸ ਪ੍ਰਦਰਸ਼ਨੀ ਵਿੱਚ ਵਾਤਾਵਰਣ ਨੂੰ ਧਿਆਨ ਵਿੱਚ ਰੱਖਦੇ ਹੋਏ ਈਕੋ ਫਰੈਂਡਲੀ ਦੀਵਾਲੀ ਦਾ ਸਜਾਵਟੀ ਸਮਾਨ ਜਿਵੇਂ ਕਿ ਦੀਵੇ, ਕੈਂਡਲਜ਼, ਜੈੱਲ ਕੈਂਡਲਜ਼, ਹੈਂਡ ਕਰਾਫਟ ਆਈਟਮਸ, ਵਾਲ ਹੈਂਗਿੰਗ ਆਈਟਮਸ, ਆਰਟ ਐਂਡ ਕਰਾਫਟ ਆਈਟਮਸ, ਗਿਫ਼ਟ ਆਈਟਮਸ ਆਦਿ ਸ਼ਾਮਲ ਹਨ। ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸਾਰੇ ਮਿਲ ਕੇ ਗ੍ਰੀਨ ਦੀਵਾਲੀ ਮਨਾਉਣ ਤਾਂ ਜੋ ਵੱਧ ਰਹੀ ਪ੍ਰਦੂਸ਼ਣ ਦੀ ਸੱਮਸਿਆ ਨੂੰ ਰੋਕਿਆ ਜਾ ਸਕੇ। ਇਸ ਮੌਕੇ ਤੇ ਫੈਸ਼ਨ ਵਿਭਾਗ ਦੇ ਵਿਦਿਆਰਥੀ ਅਤੇ ਐਨਐਸਐਸ ਵਲੰਟੀਅਰਜ਼ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਨਐਸਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਸ਼ਾਨੂੰ ਦੇਵੀ, ਨੇਹਾ, ਮਨਜੀਤ ਕੌਰ ਅਤੇ ਮੁਸਕਾਨ ਆਦਿ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਪ੍ਰਦਰਸ਼ਨੀ ਅਤੇ ਸੇਲ ਦਾ ਉਦਘਾਟਨ ਕਰਦੇ ਹੋਏ ਡਾ. ਹਰਸਿਮਰਤ ਸਾਹੀ, ਜਗਨੂਰ ਸਾਹੀ, ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਡਾ. ਰਾਜੇਸ਼ ਕੁਮਾਰ।