Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਸਵੀਪ ਐਕਟੀਵਿਟੀਜ਼ ਦੇ ਅਧੀਨ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ – ਚੇਅਰਮੈਨ ਚੌਧਰੀ ਕੁਮਾਰ ਸੈਣੀ

ਕੇ.ਐਮ.ਐਸ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਸਵੀਪ ਐਕਟੀਵਿਟੀਜ਼ ਦੇ ਅਧੀਨ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ – ਚੇਅਰਮੈਨ ਚੌਧਰੀ ਕੁਮਾਰ ਸੈਣੀ

ਦਸੂਹਾ 2 ਅਪ੍ਰੈਲ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਰੈੱਡ ਰਿਬਨ ਕਲੱਬ ਵੱਲੋਂ ਸਵੀਪ ਐਕਟੀਵਿਟੀਜ਼ ਦੇ ਅਧੀਨ ਵੋਟਰ ਜਾਗਰੂਕਤਾ ਕੈਂਪ ਕਰਵਾਇਆ ਗਿਆ। ਇਸ ਕੈਂਪ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ 17ਵੇਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ “ਚੁਨਾਵ ਕਾ ਪਰਵ, ਦੇਸ਼ ਕਾ ਗਰਵ” ਦੇ ਅਧੀਨ ਵੋਟਰ ਜਾਗਰੂਕਤਾ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆ ਨੂੰ ਬਿਨਾ ਕਿਸੇ ਡਰ, ਬਿਨਾ ਕਿਸੇ ਭੇਦ-ਭਾਵ ਅਤੇ ਬਿਨਾ ਕਿਸੇ ਲਾਲਚ ਤੋਂ ਦੇਸ਼ ਦੇ ਵਿਕਾਸ ਅਤੇ ਲੋਕਤੰਤਰ ਦੇ ਹੱਕ ਵਿੱਚ ਵੋਟ ਪਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਹਨਾ ਵਿਦਿਆਰਥੀਆਂ ਨੂੰ ਦੱਸਿਆ ਕਿ ਲੋਕ ਸਭਾ ਦੀਆਂ ਕੁੱਲ 543 ਸੀਟਾਂ ਲਈ ਚੋਣਾਂ ਹੋਣਗੀਆਂ। ਉਹਨਾ ਦੱਸਿਆ ਕਿ ਦੇਸ਼ ਵਿੱਚ ਚੋਣਾਂ ਦੇ 7 ਪੜਾਅ ਬਣਾਏ ਗਏ ਹਨ ਅਤੇ ਪੰਜਾਬ ਵਿੱਚ ਚੋਣਾਂ 7ਵੇਂ ਪੜਾਅ ਵਿੱਚ ਮਿਤੀ 2 ਜੂਨ ਨੂੰ ਹੋਣਗੀਆਂ ਅਤੇ 4 ਜੂਨ ਨੂੰ ਚੋਣਾਂ ਦੇ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਹਨਾ ਦੱਸਿਆ ਕਿ ਦੇਸ਼ ਵਿੱਚ 100 ਕਰੋੜ ਦੇ ਕਰੀਬ ਵੋਟਰ ਹਨ। ਉਹਨਾ ਚੋਣਾਂ ਦੇ ਸਬੰਧ ਵਿੱਚ ਵਿਦਿਆਰਥੀਆਂ ਕੋਲੋਂ ਵੀ ਸਵਾਲ ਪੁੱਛੇ। ਇਸ ਜਾਗਰੂਕਤਾ ਕੈਂਪ ‘ਚ ਵਿਦਿਆਰਥੀਆਂ ਨੇ ਵੀ ਬੜੀ ਦਿਲਚਸਪੀ ਨਾਲ ਭਾਗ ਲਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ,ਰਾਜਨਦੀਪ ਕੌਰ,ਮਨਪ੍ਰੀਤ ਕੌਰ,ਜਸਵਿੰਦਰ ਕੌਰ, ਅਮਨਪ੍ਰੀਤ ਕੌਰ,ਸੰਦੀਪ ਕਲੇਰ,ਕਿਰਨਦੀਪ ਕੌਰ,ਗੁਰਿੰਦਰਜੀਤ ਕੌਰ, ਪਲਵਿੰਦਰ ਕੌਰ, ਜਗਰੂਪ ਕੌਰ, ਪ੍ਰਿਯੰਕਾ ਦੇਵੀ, ਰੀਮਾ ਸਿੰਘ, ਸੋਨਮ ਸਲਾਰੀਆ, ਅਮਨਦੀਪ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਵੋਟਰ ਜਾਗਰੂਕਤਾ ਕੈਂਪ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ।