ਦਸੂਹਾ 18 ਮਾਰਚ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਐਮ.ਐਸ.ਸੀ ਮੈਡੀਕਲ ਮਾਈਕ੍ਰੋਬਾਇਓਲੋਜੀ ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਨਿਕਿਤਾ ਠਾਕੁਰ ਪੁੱਤਰੀ ਪ੍ਰਣਾਮ ਸਿੰਘ ਨੇ ਐਸ.ਜੀ.ਪੀ.ਏ 9.85 ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿੱਚੋਂ ਟੋਪ ਕਰਕੇ ਆਪਣੇ ਪਰਿਵਾਰ, ਕਾਲਜ ਅਤੇ ਇਲਾਕੇ ਦਾ ਰੌਸ਼ਨ ਕੀਤਾ। ਇਸ ਮੌਕੇ ਤੇ ਇਕ ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਨਿਕਿਤਾ ਠਾਕੁਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨਿਕਿਤਾ ਠਾਕੁਰ ਨੇ ਬੀ.ਐਸ.ਸੀ ਐਮ.ਐਲ.ਐਸ ਵਿੱਚ ਗੋਲਡ ਮੈਡਲਿਸਟ ਰਹਿ ਚੁੱਕੀ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਐਮ.ਐਸ.ਸੀ ਐਮ.ਐਮ ਵਿੱਚ ਵੀ ਉਹ ਯੂਨੀਵਰਸਿਟੀ ਦੀ ਗੋਲਡ ਮੈਡਲਿਸਟ ਵਿੱਚ ਆਪਣਾ ਸਥਾਨ ਹਾਸਲ ਕਰੇਗੀ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਨਿਕਿਤਾ ਠਾਕੁਰ ਅਤੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਅੱਗੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਦੇ ਰਹਿਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ ਨੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਪੂਰੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਜਸਵਿੰਦਰ ਕੌਰ ਹੁੰਦਲ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਨਿਕਿਤਾ ਠਾਕੁਰ ਨੂੰ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਪਲਵਿੰਦਰ ਕੌਰ, ਕੰਕਣ ਮਜੂਮਦਾਰ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ : ਨਿਕਿਤਾ ਠਾਕੁਰ ਨੂੰ ਯੂਨੀਵਰਸਿਟੀ ਵਿੱਚੋਂ ਟੋਪ ਕਰਨ ਤੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਜਸਵਿੰਦਰ ਕੌਰ ਹੁੰਦਲ ਅਤੇ ਫੈਕਲਟੀ ਮੈਂਬਰ।