Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing *KMS ਕਾਲਜ ਵਿਖੇ ਚੌਥਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

*KMS ਕਾਲਜ ਵਿਖੇ ਚੌਥਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਚੌਥਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ,ਜਿਸ ਦੀ ਅਗਵਾਈ ਮੁੱਖ ਮਹਿਮਾਨ ਆਈ ਕੇ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਡੀਨ ਅਕਾਦਮਿਕ ਪ੍ਰੋਫੈਸਰ ਡਾ. ਵਿਕਾਸ ਚਾਵਲਾ ਵੱਲੋਂ ਕੀਤੀ ਗਈ।ਡਿਗਰੀ ਵੰਡ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾ ਪ੍ਰੋਸੈਸ਼ਨ ਮਾਰਚ ਦੀ ਰਸਮ ਕੀਤੀ ਗਈ, ਜਿਸ ਵਿੱਚ ਮੁੱਖ ਮਹਿਮਾਨ ਪ੍ਰੋਫੈਸਰ ਡਾ. ਵਿਕਾਸ ਚਾਵਲਾ ਦੇ ਨਾਲ ਚੇਅਰਮੈਨ ਚੌਧਰੀ ਕੁਮਾਰ ਸੈਣੀ, ਕੇ.ਐਮ.ਐਸ ਕਾਲਜ ਦੇ ਟਰੱਸਟੀ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ,ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ,ਰਜਨੀ ਸ਼ਰਮਾ ਅਤੇ ਐਚ.ਓ.ਡੀ ਅਕਾਦਮਿਕ ਡਾ. ਰਾਜੇਸ਼ ਕੁਮਾਰ ਮੌਜੂਦ ਸਨ। ਪ੍ਰੋਸੈਸ਼ਨ ਮਾਰਚ ਦੀ ਰਸਮ ਉਪਰੰਤ ਸਰਸਵਤੀ ਵੰਦਨਾ ਅਤੇ ਜੋਤੀ ਪ੍ਰਚਲਿਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਤੇ ਐਚ.ਓ.ਡੀ ਅਕਾਦਮਿਕ ਡਾ. ਰਾਜੇਸ਼ ਕੁਮਾਰ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਜੀ ਆਇਆ ਨੂੰ ਕਿਹਾ ਗਿਆ। ਇਸ ਉਪਰੰਤ ਡਾਇਰੈਕਟਰ ਡਾ. ਮਾਨਵ ਸੈਣੀ ਨੇ ਮੁੱਖ ਮਹਿਮਾਨ ਪ੍ਰੋਫੈਸਰ ਡਾ. ਵਿਕਾਸ ਚਾਵਲਾ ਤੋਂ ਡਿਗਰੀ ਵੰਡ ਸਮਾਗਮ ਸ਼ੁਰੂ ਕਰਨ ਦੀ ਆਗਿਆ ਲਈ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜਿੰਦਗੀ ਵਿੱਚ ਚੰਗੇ ਇਨਸਾਨ ਬਣਨ ਲਈ ਸਮਾਜ ਦੀਆਂ ਕੁਰੀਤੀਆਂ ਨੂੰ ਖਤਮ ਕਰਦੇ ਹੋਏ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਨਿਭਾਉਂਦੇ ਰਹਿਣ ਅਤੇ ਆਪਣੇ ਮਾਪਿਆਂ ਦੀ ਸੇਵਾ ਅਤੇ ਸਨਮਾਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਤੁਸੀ ਭਵਿੱਖ ਵਿੱਚ ਜਿੱਥੇ ਵੀ ਜਾਓ, ਆਪਣੀ ਮਿਹਨਤ ਅਤੇ ਆਪਣੀ ਸੇਵਾ ਨਾਲ ਕਰਮ ਕਰਕੇ ਆਪਣੇ ਪਰਿਵਾਰ, ਕਾਲਜ ਅਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰੋ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਅਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਆਪਣੇ ਤਕਨੀਕੀ ਸਕਿੱਲਸ ਨੂੰ ਹੋਰ ਬਿਹਤਰ ਕਰਨ ਅਤੇ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਅਧਿਆਪਕਾਂ ਦੀ ਮਿਹਨਤ ਅਤੇ ਮਾਰਗ ਦਰਸ਼ਨ ਕਰਕੇ ਹੀ ਵਿਦਿਆਰਥੀ ਆਪਣੀ ਡਿਗਰੀ ਪੂਰੀ ਕਰਕੇ ਇਸ ਡਿਗਰੀ ਵੰਡ ਸਮਾਗਮ ਦਾ ਹਿੱਸਾ ਬਣੇ ਹਨ। ਇਸ ਮੌਕੇ ਤੇ ਮੁੱਖ ਮਹਿਮਾਨ ਡੀਨ ਅਕਾਦਮਿਕ ਪ੍ਰੋਫੈਸਰ ਡਾ. ਵਿਕਾਸ ਚਾਵਲਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇੱਕ ਛੋਟੇ ਜਿਹੇ ਸ਼ਹਿਰ ਵਿੱਚ ਤਕਨੀਕੀ ਕਾਲਜ ਹੋਣਾ ਬਹੁਤ ਵੱਡੀ ਗੱਲ ਹੈ। ਉਹਨਾਂ ਨੇ ਵਿਦਿਆਰਥੀਆਂ ਨਾਲ ਆਪਣੀ ਜਿੰਦਗੀ ਦੇ ਕੁਝ ਅਜਿਹੇ ਪਲਾਂ ਦਾ ਜ਼ਿਕਰ ਕੀਤਾ, ਜੋ ਵਿਦਿਆਰਥੀਆਂ ਦੀ ਆਉਣ ਵਾਲੀ ਜਿੰਦਗੀ ਵਿੱਚ ਬਹੁਤ ਫਾਇਦਾ ਦੇ ਸਕਦੇ ਹਨ। ਪ੍ਰੋਫੈਸਰ ਡਾ. ਵਿਕਾਸ ਚਾਵਲਾ ਜੀ ਨੇ ਆਪਣੀ ਖੁਸ਼ੀ ਜ਼ਾਹਿਰ ਕੀਤੀ ਅਤੇ ਕੇ.ਐਮ.ਐਸ ਕਾਲਜ ਨੂੰ ਮਾਣ ਦਿੱਤਾ ਕਿ ਇਸ ਕਾਲਜ ਦੇ ਵਿਦਿਆਰਥੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਹੇ। ਉਹਨਾਂ ਆਪਣੇ ਸ਼ਬਦਾਂ ਨੂੰ ਵਿਰਾਮ ਦਿੰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ.ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਸਟਾਫ਼, ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਇਸ ਉਪਰੰਤ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਆਏ ਹੋਏ ਮੁੱਖ ਮਹਿਮਾਨ ਪ੍ਰੋਫੈਸਰ ਡਾ. ਵਿਕਾਸ ਚਾਵਲਾ ਜੀ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ। ਉਹਨਾਂ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਵਿਦਿਆਰਥੀਆਂ ਨੇ ਆਪਣੀ ਪੜ੍ਹਾਈ ਪੂਰੀ ਕਰਕੇ ਡਿਗਰੀ ਹਾਸਲ ਕੀਤੀ ਹੈ, ਇਸਦਾ ਪੂਰਾ ਕ੍ਰੈਡਿਟ ਅਧਿਆਪਕਾਂ ਨੂੰ ਜਾਂਦਾ ਹੈ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੀਤੀ 3 ਸਾਲਾਂ ਦੀ ਮਿਹਨਤ ਦੀ ਸ਼ਲਾਂਘਾ ਕਰਦੇ ਹੋਏ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਚੌਥੇ ਡਿਗਰੀ ਵੰਡ ਸਮਾਗਮ ਵਿੱਚ ਲਗਭਗ 150 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ,ਜਿਨ੍ਹਾਂ ਵਿੱਚ 60ਵਿਦਿਆਰਥੀਆਂ ਨੇ ਮਾਸਟਰਸ ਦੀ ਡਿਗਰੀ ਅਤੇ 90 ਵਿਦਿਆਰਥੀਆਂ ਨੇ ਬੈਚਲਰਸ ਦੀ ਡਿਗਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਉਪਰੰਤ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਵਿਦਿਆਰਥੀਆਂ ਨੂੰ ਸੂੰਹ ਚੁਕਾਈ ਗਈ, ਜਿਸ ਵਿੱਚ ਕਾਲਜ, ਯੂਨੀਵਰਸਿਟੀ, ਸਮਾਜ ਅਤੇ ਦੇਸ਼ ਪ੍ਰਤੀ ਹਮੇਸ਼ਾ ਵਫਾਦਾਰ ਰਹਿਣ ਅਤੇ ਦਿਲ ਵਿੱਚ ਸੇਵਾ ਭਾਵ ਨੂੰ ਬਣਾਈ ਰੱਖਣਗੇ। ਇਸ ਉਪਰੰਤ ਡਾਇਰੈਕਟਰ ਡਾ. ਮਾਨਵ ਸੈਣੀ ਨੇ ਚੌਥੇ ਡਿਗਰੀ ਵੰਡ ਸਮਾਗਮ ਦੀ ਸਮਾਪਤੀ ਲਈ ਮੁੱਖ ਮਹਿਮਾਨ ਪ੍ਰੋਫੈਸਰ ਡਾ. ਵਿਕਾਸ ਚਾਵਲਾ ਜੀ ਤੋਂ ਆਗਿਆ ਲਈ ਅਤੇ ਸਮਾਗਮ ਦੀ ਰਾਸ਼ਟਰੀ ਗਾਨ ਨਾਲ ਸਮਾਪਤੀ ਕੀਤੀ ਗਈ। ਇਸ ਮੌਕੇ ਤੇ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ ਟਰੱਸਟੀ, ਸਰਦਾਰ ਹਰਭਜਨ ਸਿੰਘ, ਸੁਰਜੀਤ ਕੌਰ, ਡਾ. ਦਿਲਬਾਗ ਸਿੰਘ ਹੁੰਦਲ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਸ਼ਿਵਰਾਜ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਨੀਲਮ, ਆਰਤੀ ਸ਼ਰਮਾ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਦੀਕਸ਼ਾ ਸ਼ਰਮਾ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ,  ਰਜਨੀ, ਚੰਚਲ, ਨਵਿੰਦਰ ਸਿੰਘ, ਵਿਦਿਆਰਥੀ ਦੇ ਮਾਤਾ ਪਿਤਾ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਡਿਗਰੀ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਨਾਲ ਡਾ.ਵਿਕਾਸ ਚਾਵਲਾ, ਚੌਧਰੀ ਕੁਮਾਰ ਸੈਣੀ, ਡਾ. ਮਾਨਵ ਸੈਣੀ, ਡਾ. ਸ਼ਬਨਮ ਕੌਰ ਅਤੇ ਹੋਰ ਸ਼ਖਸ਼ੀਅਤਾਂ।
error: copy content is like crime its probhihated