Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing KMS ਕਾਲਜ ਦੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੂੰ ਦਿੱਲੀ ਵਿਖੇ “ਪ੍ਰਿੰਸੀਪਲ ਆਫ ਦਿ ਯੀਅਰ” ਅਵਾਰਡ ਨਾਲ ਸਨਮਾਨਿਤ

KMS ਕਾਲਜ ਦੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੂੰ ਦਿੱਲੀ ਵਿਖੇ “ਪ੍ਰਿੰਸੀਪਲ ਆਫ ਦਿ ਯੀਅਰ” ਅਵਾਰਡ ਨਾਲ ਸਨਮਾਨਿਤ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਆਈ.ਬੀ.ਐਮ ਅਤੇ ਪਲੱਸ ਨਾਇੰਨ ਵਨ ਮੀਡੀਆ ਵੱਲੋਂ ਸੱਤਵਾਂ ਹਾਇਰ ਐਜੂਕੇਸ਼ਨ ਸਿਖਰ ਸੰਮੇਲਨ ਅਤੇ ਅਵਾਰਡ ਸਮਾਗਮ ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕੇ.ਐਮ.ਐਸ ਕਾਲਜ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੂੰ “ਪ੍ਰਿੰਸੀਪਲ ਆਫ ਦਿ ਯੀਅਰ” ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ “ਇੰਸਟੀਚਿਊਟ ਆਫ ਐਕਸੀਲੈਂਸ” ਦੇ ਤਹਿਤ ਪ੍ਰਿੰਸੀਪਲ ਡਾ. ਸ਼ਬਨਮ ਕੌਰ ਪਿਛਲੇ 10 ਸਾਲਾਂ ਤੋਂ ਇਕ ਮੈਂਟਰ ਦੇ ਰੂਪ ਵਿੱਚ ਸੰਸਥਾ ਦੇ ਹਰੇਕ ਵਿਦਿਆਰਥੀ ਦੀ ਸੱਮਸਿਆ ਦਾ ਹੱਲ ਕਰਦੇ ਆਏ ਹਨ। ਉਹਨਾਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਹਨਾਂ ਦੇ ਅਤੇ ਸੰਸਥਾ ਦੇ ਤਿੰਨ ਉਦੇਸ਼ ਹਨ ਕਰਮ, ਮਿਹਨਤ ਅਤੇ ਸੇਵਾ। ਉਹਨਾਂ ਕਿਹਾ ਕਿ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਜੋ ਕਾਮਯਾਬੀ ਹਾਸਿਲ ਕੀਤੀ ਹੈ ਉਸ ਨਾਲ ਉਹਨਾਂ ਨੇ ਮਹਿਲਾਵਾਂ ਅਤੇ ਲੜਕੀਆਂ ਲਈ ਇੱਕ ਮਿਸਾਲ ਪੇਸ਼ ਕੀਤੀ ਹੈ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਹੋਰ ਅੱਗੇ ਵੱਧਦੇ ਰਹਿਣ ਅਤੇ ਕਾਮਯਾਬੀ ਹਾਸਿਲ ਕਰਦੇ ਰਹਿਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਪੂਰੇ ਸਟਾਫ਼ ਵੱਲੋਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਸਭ ਦਾ ਧੰਨਵਾਦ ਕਰਦਿਆਂ ਆਪਣੀ ਇਸ ਉਪਲੱਬਧੀ ਦਾ ਸਿਹਰਾ ਪੂਰੇ ਸਟਾਫ਼ ਨੂੰ ਦਿੱਤਾ ਅਤੇ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਸਟਾਫ਼ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਦੀਕਸ਼ਾ ਸ਼ਰਮਾ, ਕਾਜਲ, ਜਗਰੂਪ ਕੌਰ, ਰਾਮ ਚੰਦ, ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਪੱਲਵੀ, ਆਰਤੀ ਸ਼ਰਮਾ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਸਟਾਫ਼ ਦੇ ਨਾਲ ਪ੍ਰਿੰਸੀਪਲ ਡਾ. ਸ਼ਬਨਮ ਕੌਰ ਮਿਲੇ ਅਵਾਰਡ ਨੂੰ ਪੇਸ਼ ਕਰਦੇ ਹੋਏ।