Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਕੇ.ਐਮ.ਐਸ ਕਾਲਜ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਦਸੂਹਾ 5 ਸਤੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗੁਰੂ ਅਤੇ ਸ਼ਿਸ਼ ਦੇ ਰਿਸ਼ਤੇ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਰੂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਅਤੇ ਇਕ ਗੁਰੂ ਤੋਂ ਬਿਨਾ ਸ਼ਿਸ਼ ਦਾ ਬਹੁਤ ਜੀਵਨ ਅਧੂਰਾ ਹੁੰਦਾ ਹੈ। ਉਹਨਾਂ ਕਿਹਾ ਕਿ ਗੁਰੂ ਨੂੰ ਬਿਨਾ ਕਿਸੇ ਲਾਲਚ ਤੋਂ ਆਪਣੇ ਸ਼ਿਸ਼ ਨੂੰ ਚੰਗੀ ਸਿੱਖਿਆ ਦੇਣੀ ਚਾਹੀਦੀ ਹੈ ਅਤੇ ਸ਼ਿਸ਼ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੇ ਗੁਰੂ ਦਾ ਸਤਿਕਾਰ ਕਰੇ ਅਤੇ ਆਪਣੇ ਗੁਰੂ ਦੇ ਦੱਸੇ ਹੋਏ ਰਸਤੇ ਤੇ ਅੱਗੇ ਵੱਧਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਕਰਨਲ ਜੋਗਿੰਦਰ ਲਾਲ ਸ਼ਰਮਾ, ਡਾ. ਦਿਲਬਾਗ ਸਿੰਘ ਹੁੰਦਲ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਰਜਨਦੀਪ ਕੌਰ, ਗੁਰਪ੍ਰੀਤ ਕੌਰ , ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਮਨਜੀਤ, ਸੰਦੀਪ ਕਲੇਰ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਨੇਹਾ, ਮਨਜੀਤ ਕੌਰ, ਮੁਸਕਾਨ, ਮਲਕੀਤ ਕੌਰ, ਲਵਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸਮਾਗਮ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਫੈਕਲਟੀ ਮੈਂਬਰ।