Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing KMS ਕਾਲਜ ਵਿਖੇ ਸਪੋਰਟਸ ਮੀਟ 2026 ਦੇ ਇਨਾਮ ਵੰਡ ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੇ ਉਹ ਆ+ਖ+ਰੀ ਯਾਦਗਾਰੀ ਪਲ

KMS ਕਾਲਜ ਵਿਖੇ ਸਪੋਰਟਸ ਮੀਟ 2026 ਦੇ ਇਨਾਮ ਵੰਡ ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੇ ਉਹ ਆ+ਖ+ਰੀ ਯਾਦਗਾਰੀ ਪਲ

ਦਸੂਹਾ 13 ਮਾਰਚ (ਚੌਧਰੀ) 

: ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਉਹਨਾਂ ਦੇ ਸਪੁੱਤਰ ਤੋਸ਼ਾਂਤ ਸੈਣੀ ਦਾ 9 ਮਾਰਚ 2026, ਸੋਮਵਾਰ ਰਾਤ 8:30 ਵਜੇ ਦੇ ਕਰੀਬ ਜਲੰਧਰ ਤੋਂ ਦਸੂਹਾ ਵੱਲ ਆਉਂਦੇ ਹੋਏ ਚੋਲਾਂਗ ਟੌਲ ਪਲਾਜ਼ਾ ਦੇ ਨਜ਼ਦੀਕ ਸੜਕ ਹਾਦਸੇ ਵਿੱਚ ਦੇ+ਹਾਂ+ਤ ਹੋ ਗਿਆ। ਉਸੇ ਦਿਨ ਸਵੇਰੇ ਕਾਲਜ ਵਿਖੇ ਆਯੋਜਿਤ ਤਿੰਨ ਦਿਨਾਂ ਸਪੋਰਟਸ ਮੀਟ 2026 ਦੇ ਸਮਾਪਤੀ ਸਮਾਰੋਹ ਅਤੇ ਇਨਾਮ ਵੰਡ ਸਮਾਗਮ ਦੌਰਾਨ ਬਹੁਤ ਹੀ ਭਾਵੁਕ ਅਤੇ ਯਾਦਗਾਰੀ ਪਲ ਦੇਖਣ ਨੂੰ ਮਿਲੇ, ਜਿਨ੍ਹਾਂ ਨੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਦਿਲਾਂ ‘ਤੇ ਗਹਿਰਾ ਅਸਰ ਛੱਡਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਮਾਗਮ ਤੋਂ ਕੁਝ ਸਮਾਂ ਪਹਿਲਾਂ ਜਦੋਂ ਕਾਲਜ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਸਵੇਰੇ ਕਾਲਜ ਪਹੁੰਚੇ ਤਾਂ ਉਹ ਆਪਣੇ ਸਾਰੇ ਦਫਤਰੀ ਅਤੇ ਪ੍ਰਬੰਧਕੀ ਕੰਮ ਬਹੁਤ ਤੇਜ਼ੀ ਨਾਲ ਨਿਪਟਾ ਰਹੇ ਸਨ। ਇਸ ਦੌਰਾਨ ਉਹਨਾਂ ਭਾਵੁਕ ਲਹਿਜ਼ੇ ਵਿੱਚ ਕਿਹਾ ਕਿ, “ਅੱਜ ਮੇਰੇ ਤੋਂ ਸਾਰੇ ਕੰਮ ਕਰਵਾ ਲਓ, ਫਿਰ ਮੈਂ ਨਹੀਂ ਮਿਲਣਾ।” ਉਨ੍ਹਾਂ ਦੀ ਇਹ ਗੱਲ ਸੁਣ ਕੇ ਉਸ ਵੇਲੇ ਮੌਜੂਦ ਸਟਾਫ ਮੈਂਬਰ ਹੈਰਾਨ ਰਹਿ ਗਏ, ਪਰ ਕਿਸੇ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਇਹ ਸ਼ਬਦ ਕਿੰਨੇ ਗਹਿਰੇ ਅਰਥ ਰੱਖਦੇ ਹਨ। ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਪ੍ਰਿੰਸੀਪਲ ਡਾ. ਸ਼ਬਨਮ ਕੌਰ ਹਮੇਸ਼ਾਂ ਆਪਣੇ ਪ੍ਰਭਾਵਸ਼ਾਲੀ, ਪ੍ਰੇਰਣਾਦਾਇਕ ਅਤੇ ਉਤਸ਼ਾਹ ਭਰੇ ਭਾਸ਼ਣਾਂ ਲਈ ਜਾਣੇ ਜਾਂਦੇ ਸਨ। ਉਹ ਹਰ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਉੱਚੇ ਲਕਸ਼ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਸਨ। ਪਰ ਉਸ ਦਿਨ ਆਪਣੇ ਆਖਰੀ ਸੰਬੋਧਨ ਦੌਰਾਨ ਉਹ ਪਹਿਲੀ ਵਾਰ ਸ਼ਬਦਾਂ ਦੀ ਕਮੀ ਮਹਿਸੂਸ ਕਰਦੇ ਨਜ਼ਰ ਆਏ। ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਉਹ ਅਚਾਨਕ ਕੁਝ ਪਲਾਂ ਲਈ ਚੁੱਪ ਹੋ ਗਏ ਅਤੇ ਸਮਾਗਮ ਦਾ ਮਾਹੌਲ ਵੀ ਸ਼ਾਂਤ ਹੋ ਗਿਆ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ ਸੀ। ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨਾਲ ਮਿਲ ਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਵੀ ਸੰਦੇਸ਼ ਦਿੱਤਾ ਅਤੇ ਅੱਗੇ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦੇ ਅੰਤ ਵਿੱਚ ਜਾਣ ਤੋਂ ਪਹਿਲਾਂ ਉਹਨਾਂ ਕਾਲਜ ਦੇ ਵੱਖ-ਵੱਖ ਵਿਭਾਗਾਂ, ਪ੍ਰਬੰਧਾਂ ਅਤੇ ਚੱਲ ਰਹੇ ਕੰਮਾਂ ਦਾ ਧਿਆਨ ਨਾਲ ਜਾਇਜ਼ਾ ਲਿਆ ਅਤੇ ਸਟਾਫ ਮੈਂਬਰਾਂ ਨਾਲ ਵੀ ਕੁਝ ਸਮਾਂ ਬਿਤਾਇਆ। ਉਨ੍ਹਾਂ ਦੇ ਚਿਹਰੇ ‘ਤੇ ਉਸ ਸਮੇਂ ਇੱਕ ਵਿਲੱਖਣ ਸ਼ਾਂਤੀ ਅਤੇ ਗੰਭੀਰਤਾ ਦੇ ਹਾਵ-ਭਾਵ ਦਿਖਾਈ ਦੇ ਰਹੇ ਸਨ, ਜਿਸ ਨੂੰ ਹੁਣ ਯਾਦ ਕਰਕੇ ਕਾਲਜ ਪਰਿਵਾਰ ਭਾਵੁਕ ਹੋ ਜਾਂਦਾ ਹੈ। ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਕਿਹਾ ਕਿ ਡਾ. ਸ਼ਬਨਮ ਕੌਰ ਸਿਰਫ਼ ਇੱਕ ਪ੍ਰਿੰਸੀਪਲ ਹੀ ਨਹੀਂ ਸਗੋਂ ਇੱਕ ਪ੍ਰੇਰਕ ਮਾਰਗਦਰਸ਼ਕ ਅਤੇ ਮਾਂ-ਵਾਂਗ ਪਿਆਰ ਦੇਣ ਵਾਲੀ ਸ਼ਖਸੀਅਤ ਸਨ। ਉਨ੍ਹਾਂ ਦੀ ਸਾਦਗੀ, ਸਮਰਪਣ ਅਤੇ ਸਿੱਖਿਆ ਪ੍ਰਤੀ ਲਗਨ ਹਮੇਸ਼ਾਂ ਸਭ ਲਈ ਪ੍ਰੇਰਣਾ ਦਾ ਸਰੋਤ ਰਹੇਗੀ। ਉਸ ਦਿਨ ਦੇ ਇਹ ਪਲ ਕਾਲਜ ਪਰਿਵਾਰ ਲਈ ਸਦਾ ਲਈ ਯਾਦਗਾਰ ਬਣ ਗਏ ਹਨ, ਜਿਨ੍ਹਾਂ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਗਹਿਰੇ ਸਤਿਕਾਰ ਅਤੇ ਭਾਵਨਾਵਾਂ ਨਾਲ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

ਫੋਟੋ ਕੈਪਸ਼ਨ : ਆਪਣੇ ਆਖਰੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ।