Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਵਿਖੇ “ਨਸ਼ੇ ਤੋਂ ਦੂਰ, ਸਿਹਤ ਭਰਪੂਰ” ਦੇ ਸਬੰਧ ਵਿੱਚ ਨਸ਼ਾ ਵਿਰੋਧੀ ਨਾਟਕ ਪ੍ਰਤੀਯੋਗਿਤਾ ਕਰਵਾਈ ਗਈ

KMS ਕਾਲਜ ਵਿਖੇ “ਨਸ਼ੇ ਤੋਂ ਦੂਰ, ਸਿਹਤ ਭਰਪੂਰ” ਦੇ ਸਬੰਧ ਵਿੱਚ ਨਸ਼ਾ ਵਿਰੋਧੀ ਨਾਟਕ ਪ੍ਰਤੀਯੋਗਿਤਾ ਕਰਵਾਈ ਗਈ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ “ਨਸ਼ੇ ਤੋਂ ਦੂਰ, ਸਿਹਤ ਭਰਪੂਰ” ਦੇ ਸਬੰਧ ਵਿੱਚ ਨਸ਼ਿਆ ਵਿਰੁੱਧ ਨਾਟਕ ਪ੍ਰਤੀਯੋਗਿਤਾ ਕਰਵਾਈ ਗਈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਤੀਯੋਗਿਤਾ ਕੁਮਾਰ ਆਡੀਟੋਰੀਅਮ ਵਿਖੇ ਕਰਵਾਈ ਗਈ, ਜਿਸ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਹਨਾਂ ਦੱਸਿਆ ਕਿ ਕਾਲਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਸਮਾਜ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਕਾਲਜ ਮੈਨੇਜਮੈਂਟ ਵੱਲੋਂ ਇਹ ਮੁਹਿੰਮ ਚਲਾਈ ਗਈ। ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਇਹਨਾ ਨਸ਼ਾ ਵਿਰੋਧੀ ਨਾਟਕਾਂ ਵਿੱਚ ਨਸ਼ੇ ਦੀ ਲਤ ਨਾਲ ਹੋਣ ਵਾਲੇ ਨੁਕਸਾਨਾਂ, ਪਰਿਵਾਰਕ ਅਤੇ ਰਿਸ਼ਤਿਆਂ ਦੀ ਟੁੱਟ, ਅਤੇ ਸਮਾਜਕ ਪ੍ਰਭਾਵਾਂ ਨੂੰ ਰੰਗਮੰਚ ਰਾਹੀਂ ਬਾਖੂਬੀ ਦਰਸਾਇਆ। ਇਹ ਨਾਟਕ ਨਾ ਸਿਰਫ਼ ਮਨੋਰੰਜਕ ਸਨ, ਸਗੋਂ ਉਹਨਾਂ ਨੇ ਦਰਸ਼ਕਾਂ ਨੂੰ ਸਮਾਜ ਵਿੱਚ ਨਸ਼ੇ ਦੇ ਵਧ ਰਹੇ ਖ਼ਤਰੇ ਪ੍ਰਤੀ ਜਾਗਰੂਕ ਵੀ ਕੀਤਾ। ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਦੀ ਕੋਸ਼ਿਸ਼ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਮ ਦੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਵਿੱਚ ਸਹੀ ਦਿਸ਼ਾ ਤੇ ਸੋਚ ਵਿਕਸਤ ਕਰਨ ਵਿੱਚ ਸਹਾਇਕ ਸਾਬਤ ਹੁੰਦੇ ਹਨ। ਇਸ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਨਾਟਕ ਪ੍ਰਤੀਯੋਗਿਤਾ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਆਪਣੀ ਕਲਾਤਮਕ ਯੋਗਤਾ ਵਿਖਾਉਣ ਦਾ ਮੌਕਾ ਦਿੱਤਾ, ਸਗੋਂ ਉਨ੍ਹਾਂ ਨੂੰ ਨਸ਼ੇ ਦੀ ਸਮੱਸਿਆ ਬਾਰੇ ਗੰਭੀਰਤਾ ਨਾਲ ਸੋਚਣ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਨਾਟਕਾਂ ਰਾਹੀਂ ਦਿਖਾਇਆ ਗਿਆ ਕਿ ਕਿਸ ਤਰ੍ਹਾਂ ਨਸ਼ਾ ਇਕ ਵਿਅਕਤੀ ਦੀ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਦੀ ਤਬਾਹੀ ਦਾ ਕਾਰਨ ਬਣ ਸਕਦਾ ਹੈ। ਇਸ ਤਰ੍ਹਾਂ ਦੇ ਸਮਾਜਿਕ ਮੁੱਦਿਆਂ ‘ਤੇ ਆਧਾਰਤ ਪ੍ਰੋਗਰਾਮ ਵਿਦਿਆਰਥੀਆਂ ਵਿਚ ਨੈਤਿਕ ਮੂਲਿਆਂ, ਸਹਿਯੋਗ ਅਤੇ ਸਮਾਜਕ ਭਾਵਨਾਵਾਂ ਨੂੰ ਮਜ਼ਬੂਤ ਕਰਦੇ ਹਨ। ਅਜਿਹੀਆਂ ਸਰਗਰਮੀਆਂ ਰਾਹੀਂ ਨੌਜਵਾਨਾਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਉਨ੍ਹਾਂ ਨਾਲ ਨਜਿੱਠਣ ਦੀ ਸੂਝ ਵੀ ਮਿਲਦੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੇ ਨਾਟਕਾਂ ਰਾਹੀਂ ਨਸ਼ੇ ਦੀ ਲਤ ਦੇ ਨੁਕਸਾਨਾਂ, ਨੌਜਵਾਨੀ ਦੀ ਬਰਬਾਦੀ ਅਤੇ ਪਰਿਵਾਰ ਤੇ ਸਮਾਜ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਜੀਵੰਤ ਢੰਗ ਨਾਲ ਮੰਚ ‘ਤੇ ਦਰਸਾਇਆ। ਨਾਟਕਾਂ ਰਾਹੀਂ ਇਕ ਸਕਾਰਾਤਮਕ ਸੰਦੇਸ਼ ਦਿੱਤਾ ਗਿਆ ਕਿ ਨਸ਼ੇ ਤੋਂ ਦੂਰ ਰਹਿ ਕੇ ਹੀ ਅਸੀਂ ਸਿਹਤਮੰਦ, ਸੁਚੱਜਾ ਤੇ ਉਜਜਲ ਭਵਿੱਖ ਬਣਾ ਸਕਦੇ ਹਾਂ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ, ਚੰਚਲ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰ, ਈਕੋ ਕਲੱਬ ਦੇ ਮੈਂਬਰ, ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਨਸ਼ਾ ਵਿਰੋਧੀ ਨਾਟਕ ਪ੍ਰਤੀਯੋਗਿਤਾ ਦੌਰਾਨ ਨਾਟਕ ਪੇਸ਼ ਕਰਦੇ ਹੋਏ ਵਿਦਿਆਰਥੀ।