Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing KMS ਕਾਲਜ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ ਯੂਥ ਫੈਸਟੀਵਲ 2025 ਵਿੱਚ ਸਿਲਵਰ ਮੈਡਲ ਜਿੱਤਿਆ – ਡਾ. ਮਾਨਵ ਸੈਣੀ

KMS ਕਾਲਜ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ ਯੂਥ ਫੈਸਟੀਵਲ 2025 ਵਿੱਚ ਸਿਲਵਰ ਮੈਡਲ ਜਿੱਤਿਆ – ਡਾ. ਮਾਨਵ ਸੈਣੀ

ਦਸੂਹਾ 18 ਅਕਤੂਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਸੀ.ਟੀ. ਗਰੁੱਪ ਆਫ ਇੰਸਟੀਚਿਊਸ਼ਨਜ਼, ਲਾਂਬੜਾ (ਜਲੰਧਰ) ਵਿਖੇ ਆਯੋਜਿਤ ਯੂਥ ਫੈਸਟੀਵਲ 2025 ਵਿੱਚ ਭਾਗ ਲਿਆ। ਇਸ ਯੂਥ ਫੈਸਟੀਵਲ ਦੇ ਕੋਲਾਜ ਮੇਕਿੰਗ ਮੁਕਾਬਲੇ ਵਿੱਚ ਹਰਮਨਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ (ਐਮ.ਸੀ.ਏ ਪਹਿਲੇ ਸਮੈਸਟਰ) ਨੇ ਆਪਣੀ ਸ਼ਾਨਦਾਰ ਕਲਾ ਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ। ਡਾ. ਮਾਨਵ ਸੈਣੀ ਨੇ ਹਰਮਨਦੀਪ ਸਿੰਘ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ ਅਤੇ ਵਿਦਿਆਰਥੀ ਦੋਵਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਗਿਆਨ ਹੀ ਨਹੀਂ, ਸਗੋਂ ਪ੍ਰੈਕਟਿਕਲ ਹੁਨਰ, ਸੱਭਿਆਚਾਰਕ ਤੇ ਸ੍ਰਜਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਉਤਸ਼ਾਹਿਤ ਕਰਦਾ ਹੈ, ਤਾਂ ਜੋ ਉਹ ਹਰੇਕ ਖੇਤਰ ਵਿੱਚ ਆਪਣੀ ਯੋਗਤਾ ਦਾ ਪ੍ਰਮਾਣ ਦੇ ਸਕਣ। ਇਸ ਮੌਕੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਵੀ ਹਰਮਨਦੀਪ ਸਿੰਘ ਨੂੰ ਇਸ ਉਪਲਬਧੀ ਲਈ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਟੈਲੈਂਟ ਨੂੰ ਉਭਾਰਨ ਦਾ ਮੌਕਾ ਦਿੰਦੇ ਹਨ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵੀ ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਮਾਨਵ ਸੈਣੀ ਨੇ  ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਦੀਆਂ ਸਹਿਕਾਰੀ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਉਮੀਦ ਜਤਾਈ ਕਿ ਕੇ.ਐਮ.ਐਸ ਕਾਲਜ ਦੇ ਵਿਦਿਆਰਥੀ ਅਗਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਕਾਮਯਾਬੀ ਦੇ ਨਵੇਂ ਮਾਪਦੰਡ ਸਥਾਪਿਤ ਕਰਦੇ ਰਹਿਣਗੇ ਅਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਵਿੰਦਰ ਕੌਰ, ਮਨਜੀਤ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਨੇਹਾ, ਮੁਸਕਾਨ, ਸੰਦੀਪ ਕੌਰ, ਡਾ. ਵੀਨਸ, ਕੋਮਲਦੀਪ ਕੌਰ, ਰਜਨੀ ਬਾਲਾ, ਪਲਵਿੰਦਰ ਕੌਰ, ਆਰਤੀ ਸ਼ਰਮਾ, ਭਾਰਤੀ ਸ਼ਰਮਾ, ਮਨਪ੍ਰੀਤ ਕੌਰ, ਕਾਜਲ, ਨਵਨੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਯੂਥ ਫੈਸਟੀਵਲ 2025 ਵਿੱਚ ਹਰਮਨਦੀਪ ਸਿੰਘ ਨੂੰ ਸਿਲਵਰ ਮੈਡਲ ਦਿੰਦੇ ਹੋਏ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਸੀ.ਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਜਲੰਧਰ ਦੇ ਅਧਿਕਾਰੀ।