Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ – ਪ੍ਰਿੰਸੀਪਲ ਡਾ. ਮਾਨਵ ਸੈਣੀ

KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ – ਪ੍ਰਿੰਸੀਪਲ ਡਾ. ਮਾਨਵ ਸੈਣੀ

ਦਸੂਹਾ 21 ਮਈ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਖੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਇਲਾਕੇ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਹਮੇਸ਼ਾ ਮਹੱਤਵਪੂਰਨ ਯੋਗਦਾਨ ਪਾਇਆ। ਉਹਨਾਂ ਦੇ ਯਤਨਾਂ ਸਦਕਾ ਕਾਲਜ ਵਿੱਚ ਅਜਿਹੇ ਕੋਰਸ ਸ਼ੁਰੂ ਕੀਤੇ ਗਏ ਹਨ ਜੋ ਵਿਦਿਆਰਥੀਆਂ ਨੂੰ ਰੋਜ਼ਗਾਰਮੁਖੀ ਅਤੇ ਭਵਿੱਖ ਨਿਰਮਾਣ ਵਾਲੀ ਸਿੱਖਿਆ ਪ੍ਰਦਾਨ ਕਰਨਗੇ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਕੇ.ਐਮ.ਐਸ ਕਾਲਜ ਵਿਖੇ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਬੀ.ਐਸ.ਸੀ ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ (3 ਸਾਲਾ ਡਿਗਰੀ ਕੋਰਸ), ਬੈਚਲਰ ਇੰਨ ਹੋਟਲ ਮੈਨੇਜਮੈਂਟ ਐਂਡ ਕੈਟ੍ਰਿੰਗ ਟੈਕਨੋਲੋਜੀ (4 ਸਾਲਾ ਡਿਗਰੀ ਕੋਰਸ) ਅਤੇ ਬੈਚਲਰ ਆਫ ਪੁਲਿਸ ਐਂਡ ਪਬਲਿਕ ਐਡਮਿਨਿਸਟ੍ਰੇਸ਼ਨ (3 ਸਾਲਾ ਡਿਗਰੀ ਕੋਰਸ) ਸ਼ਾਮਿਲ ਹਨ। ਉਹਨਾਂ ਕਿਹਾ ਕਿ ਇਹ ਕੋਰਸ ਆਧੁਨਿਕ ਯੁੱਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੇ ਗਏ ਹਨ ਤਾਂ ਜੋ ਵਿਦਿਆਰਥੀ ਆਪਣੇ ਹੁਨਰ ਨੂੰ ਨਿਖਾਰ ਕੇ ਦੇਸ਼ ਅਤੇ ਵਿਦੇਸ਼ ਵਿੱਚ ਉੱਚ ਪੱਧਰੀ ਰੋਜ਼ਗਾਰ ਪ੍ਰਾਪਤ ਕਰ ਸਕਣ। ਉਹਨਾਂ ਅੱਗੇ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਰਗੇ ਕੋਰਸ ਭਵਿੱਖ ਦੀ ਟੈਕਨੋਲੋਜੀ ਨਾਲ ਜੁੜੇ ਹੋਏ ਹਨ, ਜਦਕਿ ਹੋਟਲ ਮੈਨੇਜਮੈਂਟ ਅਤੇ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਖੇਤਰਾਂ ਵਿੱਚ ਵੀ ਬੇਹੱਦ ਰੋਜ਼ਗਾਰ ਦੇ ਮੌਕੇ ਉਪਲਬਧ ਹਨ। ਕਾਲਜ ਮੈਨੇਜਮੈਂਟ ਦਾ ਉਦੇਸ਼ ਪਿੰਡਾਂ ਅਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਵਧੀਆ ਅਤੇ ਗੁਣਵੱਤਾ ਭਰੀ ਸਿੱਖਿਆ ਉਪਲਬੱਧ ਕਰਵਾਉਣਾ ਹੈ ਤਾਂ ਜੋ ਉਹ ਆਪਣੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰ ਸਕਣ। ਉਹਨਾਂ ਦੱਸਿਆ ਕਿ ਇਲਾਕੇ ਦੇ ਕਾਫ਼ੀ ਵਿਦਿਆਰਥੀ ਇਸ ਮੌਕੇ ਦਾ ਫਾਇਦਾ ਉਠਾ ਰਹੇ ਹਨ ਅਤੇ ਬਾਕੀ ਬੱਚਿਆਂ ਨੂੰ ਵੀ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਫੋਟੋ ਕੈਪਸ਼ਨ : ਨਵੇਂ ਡਿਗਰੀ ਕੋਰਸਾਂ ਵਿੱਚ ਦਾਖਲਾ ਲੈਂਦੇ ਹੋਏ ਵਿਦਿਆਰਥੀ।