ਦਸੂਹਾ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਆਈ.ਟੀ ਵਿਭਾਗ ਦੇ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਦੀ ਸਹਾਇਤਾ ਨਾਲ ਲਾਈਵ ਪ੍ਰੋਜੈਕਟ ਇਨਾਇਤ ਕੌਰ (ਥਾਪਰ ਯੂਨੀਵਰਸਿਟੀ) ਦੁਆਰਾ ਕਰਵਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲਾਈਵ ਪ੍ਰੋਜੈਕਟ ਵਿੱਚ ਵਿਦਿਆਰਥੀਆਂ ਨੂੰ ਵਾਇਰਲੈੱਸ ਚਾਰਜਿੰਗ ਸਿਸਟਮ ਬਣਾਉਣ ਦੀ ਟ੍ਰੇਨਿੰਗ ਦਿੱਤੀ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਚੁੰਬਕੀ ਊਰਜਾ ਨੂੰ ਬਿਜਲੀ ਊਰਜਾ ਵਿੱਚ ਬਦਲਣ ਦੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ ਕੇ.ਐਮ.ਐਸ ਕਾਲਜ ਵਿਖੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਰਿਸਰਚ ਪ੍ਰੋਜੈਕਟ ਕਰਵਾਏ ਜਾਂਦੇ ਹਨ ਅਤੇ ਵਿਦਿਆਰਥੀ ਇਹਨਾ ਰਿਸਰਚ ਪ੍ਰੋਜੈਕਟਾਂ ਵਿੱਚ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲੈਂਦੇ ਹਨ। ਉਹਨਾਂ ਕਿਹਾ ਕਿ ਭਵਿੱਖ ਵਿੱਚ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਹੋਰ ਵੀ ਰਿਸਰਚ ਪ੍ਰੋਜੈਕਟ ਅਤੇ ਸਕਿੱਲ ਟ੍ਰੇਨਿੰਗ ਲਈ ਵਰਕਸ਼ਾਪ ਲਗਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਅੱਜ ਦੇ ਪ੍ਰਤੀਯੋਗਿਤਾ ਵਾਲੇ ਦੌਰ ਵਿੱਚ ਆਪਣੇ ਇਲਾਕੇ ਦੇ ਵਿਦਿਆਰਥੀਆਂ ਨੂੰ ਹੋਰ ਅੱਗੇ ਲਿਜਾਣ ਲਈ ਅਜਿਹੇ ਪ੍ਰੋਜੈਕਟ ਬਹੁਤ ਫਾਇਦੇਮੰਦ ਸਾਬਿਤ ਹੋਣਗੇ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਪੱਲਵੀ, ਨੇਹਾ, ਰਾਮ ਚੰਦ ਅਤੇ ਵਿਦਿਆਰਥੀ ਹਾਜ਼ਰ ਸਨ।