ਦਸੂਹਾ 31 ਜਨਵਰੀ (ਚੌਧਰੀ)
: ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਜ਼ੋਨ–2 ਦੇ ਰੀਜ਼ਨਲ ਸੈਂਟਰ ਦਾ ਸ਼ਾਨਦਾਰ ਉਦਘਾਟਨ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਡਾ. ਰਤਨ ਸਿੰਘ ਜੀ ਵੱਲੋਂ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਰੀਜ਼ਨਲ ਸੈਂਟਰ ਦੀ ਸਥਾਪਨਾ ਤੋਂ ਪਹਿਲਾਂ ਕੇ.ਐਮ.ਐਸ. ਕਾਲਜ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦਾ ਲਰਨਿੰਗ ਸਪੋਰਟ ਸੈਂਟਰ ਰਿਹਾ ਹੈ, ਜਿਸ ਦੇ ਤਹਿਤ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਡਿਪਲੋਮਾ ਕੋਰਸਾਂ ਵਿੱਚ ਦਾਖ਼ਲਾ ਲੈ ਕੇ ਆਪਣੀ ਸਿੱਖਿਆ ਨੂੰ ਅੱਗੇ ਵਧਾਇਆ। ਡਿਪਲੋਮਾ ਕੋਰਸ ਪੂਰੇ ਹੋਣ ਉਪਰੰਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਤਨ ਸਿੰਘ ਜੀ, ਰਜਿਸਟਰਾਰ ਡਾ. ਬਲਜੀਤ ਸਿੰਘ ਖਹਿਰਾ ਜੀ ਅਤੇ ਰੀਜ਼ਨਲ ਡਾਇਰੈਕਟਰ ਡਾ. ਅਮਰਜੀਤ ਸਿੰਘ ਜੀ ਵੱਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਰਤਨ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜਿਹੇ ਡਿਪਲੋਮਾ ਕੋਰਸ ਵਿਦਿਆਰਥੀਆਂ ਨੂੰ ਰੋਜ਼ਗਾਰ ਯੋਗ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹਨਾਂ ਨੇ ਕਿਹਾ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਗਏ ਕੋਰਸ ਸਮਾਜ ਦੇ ਹਰ ਵਰਗ ਲਈ ਸਿੱਖਿਆ ਦੇ ਦਰਵਾਜ਼ੇ ਖੋਲ੍ਹਦੇ ਹਨ। ਇਸ ਮੌਕੇ ਵਿਦਿਆਰਥੀਆਂ ਵਿੱਚ ਖਾਸ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਯੂਨੀਵਰਸਿਟੀ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇ.ਐਮ.ਐਸ. ਕਾਲਜ ਸਦਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਹ ਰੀਜ਼ਨਲ ਸੈਂਟਰ ਸਕੂਲ ਦੇ ਅਧਿਆਪਕਾਂ ਅਤੇ ਹੋਰ ਸਰਕਾਰੀ ਕਰਮਚਾਰੀਆਂ ਦੀ ਉੱਚ ਸਿੱਖਿਆ ਸੰਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਲਈ ਸੌਖੀ ਅਤੇ ਨੇੜਲੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। ਇਹ ਮਹੱਤਵਪੂਰਨ ਕਦਮ ਖੇਤਰ ਵਿੱਚ ਉੱਚ ਸਿੱਖਿਆ ਨੂੰ ਮਜ਼ਬੂਤ ਕਰੇਗਾ ਅਤੇ ਪਿੰਡਾਂ ਅਤੇ ਅਰਧ-ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਰਾਮ ਚੰਦ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ : ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਦੇ ਹੋਏ ਡਾ. ਰਤਨ ਸਿੰਘ ਜੀ, ਡਾ. ਬਲਜੀਤ ਸਿੰਘ ਖਹਿਰਾ ਜੀ ਅਤੇ ਡਾ. ਅਮਰਜੀਤ ਸਿੰਘ ਜੀ ਦੇ ਨਾਲ ਚੌਧਰੀ ਕੁਮਾਰ ਸੈਣੀ ਜੀ, ਡਾ. ਸ਼ਬਨਮ ਕੌਰ ਜੀ, ਡਾ. ਮਾਨਵ ਸੈਣੀ ਜੀ, ਡਾ. ਰਾਜੇਸ਼ ਕੁਮਾਰ ਜੀ, ਫੈਕਲਟੀ ਮੈਂਬਰ।








