Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਕੁੰਤੀ ਮਾਤਾ ਮੰਦਿਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ

ਕੁੰਤੀ ਮਾਤਾ ਮੰਦਿਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

19 ਮਈ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੁੰਤੀ ਮਾਤਾ ਮੰਦਿਰ ਪਿੰਡ ਕੋਈ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੁੰਤੀ ਮਾਤਾ ਮੰਦਿਰ ਕਮੇਟੀ ਵਲੋਂ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸਵੇਰੇ ਮੂਰਤੀ ਪੂਜਾ ਅਤੇ ਆਰਤੀ ਕਰਨ ਉਪਰੰਤ ਹਵਨ ਕੀਤਾ ਗਿਆ। ਇਸ ਉਪਰੰਤ ਝੰਡੇ ਚੜਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੋਕੇ ਦੁਰ ਦੁਰਾਡੇ ਤੋਂ ਸੰਗਤਾਂ ਨੇ ਹਾਜਰ ਹੋ ਕੇ ਮਾਤਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਆਈਆਂ ਸੰਗਤਾਂ ਦੀ ਸੇਵਾ ਕੀਤੀ। ਬਾਅਦ ਦੁਪਹਿਰ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਏ ਗਏ ਤੇ ਠੰਡੇ ਮਿੱਠੇ ਜਲ ਦੀ ਛਬੀਲ ਤੇ ਆਈਸ ਕਰੀਮ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਰਜਿੰਦਰ ਸਿੰਘ , ਉਪ ਪ੍ਰਧਾਨ ਗੁਰਮੇਲ ਸਿੰਘ, ਸਕੱਤਰ ਮਾਸਟਰ ਸੰਜੀਵ ਕੁਮਾਰ,ਕੈਸ਼ੀਅਰ ਰਜਿੰਦਰ ਕੁਮਾਰ, ਸੰਜੀਵ ਕੁਮਾਰ ਬਬਲੂ, ਸੰਜੀਵ ਕੁਮਾਰ ,ਰਾਕੇਸ਼ ਕੁਮਾਰ ਸ਼ਾਸ਼ਤਰੀ, ਸੰਜੀਵ ਕੁਮਾਰ ਸੰਜੂ, ਦਵਿੰਦਰ ਸਿੰਘ,ਰੇਸ਼ਮ ਸਿੰਘ, ਵਰਿੰਦਰ ਸਿੰਘ, ਮਨਜੀਤ ਸਿੰਘ, ਰਜਿੰਦਰ ਸਿੰਘ ਬਿੱਟੂ,ਕੁਲਜੀਤ ਸਿੰਘ (ਸਾਰੇ ਕਮੇਟੀ ਮੈਂਬਰ) ਤੇ ਸਮੂਹ ਪਿੰਡ ਵਾਸੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

error: copy content is like crime its probhihated