Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ ਭਾਜਪਾ ਸਰਕਾਰ,,,,, ਅਸ਼ਵਨੀ ਕੁਮਾਰ ਲੱਖਣ ਕਲਾਂ

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ ਭਾਜਪਾ ਸਰਕਾਰ,,,,, ਅਸ਼ਵਨੀ ਕੁਮਾਰ ਲੱਖਣ ਕਲਾਂ

ਬਟਾਲਾ ( ਅਵਿਨਾਸ਼ ਸ਼ਰਮਾ )

: ਅੱਜ ਪਿੰਡ ਲੱਖਣ ਕਲਾਂ ਵਿੱਚ ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦਾਂ ਨੂੰ ਕਾਮਰੇਡ ਅਸ਼ਵਨੀ ਕੁਮਾਰ ਲੱਖਣ ਕਲਾਂ ਜ਼ਿਲ੍ਹਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਭਾਜਪਾ ਨੇ ਕਿਸਾਨ ਸ਼ਹੀਦਾਂ ਨੂੰ ਇਨਸਾਫ ਤਾਂ ਕੀ ਦਿਵਾਉਣਾ ਸੀ ਉਹ ਤਾਂ ਦੋਸ਼ੀਆਂ ਨੂੰ ਬਚਾਉਣ ਦਾ ਪੂਰਾ ਪੂਰਾ ਯਤਨ ਕਰ ਰਹੀ ਹੈ। ਭਾਵੇਂ ਲਖੀਮਪੁਰ ਖੀਰੀ ਦੇ ਲੋਕਾਂ ਨੇ ਭਾਜਪਾ ਐੱਮ ਪੀ ਟੈਣੀ ਨੂੰ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦੇ ਕੇ ਉਸ ਨੂੰ ਉਸ ਦੀ ਔਕਾਤ ਦਿਖਾ ਦਿੱਤੀ ਹੈ । ਪਰ ਕੇਂਦਰ ਦੀ ਭਾਜਪਾ ਸਰਕਾਰ ਅਤੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦਾ ਪੂਰਾ ਪੂਰਾ ਯਤਨ ਕਰ ਰਹੀ ਹੈ। ਇਸ ਤੋਂ ਭਾਜਪਾ ਦਾ ਕਿਸਾਨ ਵਿਰੋਧੀ ਕਿਰਦਾਰ ਸਾਹਮਣੇ ਆ ਜਾਂਦਾ ਹੈ। ਇਸ ਵੇਲੇ ਕਿਸਾਨਾਂ ਦਾ ਝੋਨਾ ਮੰਡੀਆਂ ਵਿੱਚ ਰੁਲ ਰਿਹਾ ਹੈ, ਬਾਸਮਤੀ 1800 ਤੋਂ ਲੈ ਕੇ 2400 ਰੁਪੈ ਤੱਕ ਵਿਕ ਰਹੀ ਹੈ। ਪਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਦੀ ਕੋਈ ਚਿੰਤਾ ਨਹੀਂ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਹੱਲ ਕੀਤਾ ਜਾਵੇ ਅਤੇ ਲਖੀਮਪੁਰ ਖੀਰੀ ਸਮੇਂਤ ਜਿੱਥੇ ਵੀ ਅਤੇ ਜਿਸ ਨੇ ਵੀ ਕਿਸਾਨਾਂ ਨਾਲ ਜ਼ਿਆਦਤੀ ਕੀਤੀ ਹੈ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਲਖਵਿੰਦਰ ਸਿੰਘ ਰੋਸਾ, ਸੁਖਵੰਤ ਸੁੱਖ, ਜੋਗਿੰਦਰ ਪਾਲ, ਰਣਜੀਤ ਕੁਮਾਰ,ਜਗੀਰ, ਸਰੋਜ਼ ਕੁਮਾਰੀ, ਅਤੇ ਰਮਾ ਕੁਮਾਰੀ ਆਦਿ ਹਾਜ਼ਰ ਸਨ।।