Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing  ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਦਾ ਕੀਤਾ ਧੰਨਵਾਦੀ ਦੌਰਾ

 ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਦਾ ਕੀਤਾ ਧੰਨਵਾਦੀ ਦੌਰਾ

ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਦਾ ਕੀਤਾ ਧੰਨਵਾਦੀ ਦੌਰਾ
—ਕੈਬਟਿਨ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਭਾਰੀ ਇਕੱਠ ਚੋਂ ਲੋਕਾਂ ਨੇ ਕੀਤਾ ਸਵਾਗਤ
— ਕੀੜੀ ਪੱਤਨ ਅਤੇ ਮਕੋੜਾ ਪੱਤਨ ਤੇ ਲੋਕਾਂ ਦੀ ਸੁਵਿਧਾ ਲਈ ਕਰਵਾਇਆ ਜਾਵੇਗਾ ਪੁਲਾਂ ਦਾ ਨਿਰਮਾਣ- ਕੈਬਨਿਟ ਮੰਤਰੀ ਪੰਜਾਬ

ਪਠਾਨਕੋਟ : 6 ਅਪ੍ਰੈਲ 2022 (ਅਵਿਨਾਸ਼ ਸ਼ਰਮਾ ) :  ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਦਾ ਧੰਨਵਾਦੀ ਦੋਰਾ ਕੀਤਾ ਗਿਆ ਜਿੱਥੇ ਭਾਰੀ ਇਕੱਠ ਵਿੱਚ ਲੋਕਾਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸਕਲਾਂ ਵੀ ਸੁਣੀਆਂ। ਜਿਕਰਯੋਗ ਹੈ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਅੱਜ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਸਿਹੋੜਾ ਕਲ੍ਹਾਂ, ਤਾਰਾਗੜ੍ਹ, ਨਰੋਟ ਮਹਿਰਾ, ਜਖਵੜ, ਰਾਜਪਰੂਰਾ ਅਤੇ ਐਮਾਂ ਗੁਜਰਾਂ ਦਾ ਧੰਨਵਾਦੀ ਦੋਰਾ ਕੀਤਾ ਗਿਆ।
ਧੰਨਵਾਦ ਦੋਰੇ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀ ਨੁਹਾਰ ਬਦਲਣ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਆਉਂਣ ਵਾਲੇ ਸਮੇਂ ਦੋਰਾਨ ਲੋਕਾਂ ਦੇ ਸਾਹਮਣੇ ਪੰਜਾਬ ਦੀ ਇੱਕ ਨਵੀਂ ਤਸਵੀਰ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾ ਸਰਕਾਰੀ ਵਿਭਾਗਾਂ ਵਿੱਚ ਅਫਸਰਾਂ ਤੇ ਦਬਾਓ ਰਹਿੰਦਾ ਸੀ ਅਤੇ ਕੰਮ ਕਾਜ ਵਿੱਚ ਵੀ ਦੇਰੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸੇ ਵੀ ਅਧਿਕਾਰੀ ਤੇ ਦਬਾਓ ਨਹੀਂ ਬਣਾਇਆ ਜਾਵੇਗਾ ਅਤੇ ਜੋ ਅਧਿਕਾਰੀ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਸਕਦੇ ਹਨ ਉਨ੍ਹਾਂ ਦੇ ਕੰਮਾਂ ਦੀ ਪ੍ਰਸੰਸਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਬਦਲਾਅ ਲਿਆਉਂਣ ਲਈ ਸਿਰਫ ਲੋਕਾਂ ਨਾਲ ਬਾਅਦੇ ਕੀਤੇ ਪਰ ਅਸਲ ਵਿੱਚ ਕੋਈ ਵੀ ਬਦਲਾਅ ਨਹੀਂ ਆਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾਂ ਵਿੱਚ ਆਉਂਦਿਆਂ ਸੀ ਪਿਛਲੇ 20 ਦਿਨ੍ਹਾਂ ਦੇ ਕਾਰਜ ਦੋਰਾਨ ਕੀਤਾ ਬਦਲਾਅ , ਜਿਵੈਂ ਭਰਿਸਟਾਚਾਰ ਦਾ ਖਾਤਮਾ, ਬੇਰੋਜਗਾਰ ਲੋਕਾਂ ਲਈ ਨੋਕਰੀਆਂ ਅਤੇ ਬਿਜਲੀ ਦੇ 300 ਯੂਨਿਟ ਮਾਫ ਕਰਨ ਆਦਿ ਦਾ ਬਦਲਾਅ ਲੋਕਾਂ ਦੇ ਸਾਹਮਣੇ ਹੈ।
ਉਨ੍ਹਾਂ ਕਿਹਾ ਕਿ ਪਹਿਲੇ ਪੰਜਾਬ ਅੰਦਰ ਭਰਿਸਟਾਚਾਰ ਖਤਮ ਕਰਨ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਇੱਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਦੇ ਚਲਦਿਆਂ ਪੰਜਾਬ ਵਿੱਚ 60 ਤੋਂ 70 ਪ੍ਰਤੀਸਤ ਭਰਿਸਟਾਚਾਰ ਖਤਮ ਕਰਨ ਵਿੱਚ ਅਸੀਂ ਕਾਮਯਾਬ ਹੋਏ ਹਾਂ ਅਤੇ ਜਲਦੀ ਹੀ ਪੂਰੀ ਤਰ੍ਹਾਂ ਨਾਲ ਪੰਜਾਬ ਅੰਦਰ ਭਰਿਸਟਾਚਾਰ ਖਤਮ ਕੀਤਾ ਜਾਵੇਗਾ ਤਾਂ ਜੋ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆਂੳਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਕੀਤੀ ਪੱਤਨ ਅਤੇ ਮਕੋੜਾ ਪੱਤਰ ਤੇ ਜਨਤਾ ਦੀ ਸੁਵਿਧਾ ਲਈ ਪੁਲਾਂ ਦਾ ਨਿਰਮਾਣ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਆਹੁਦਾ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਉਨ੍ਹਾਂ ਦੇ ਮੌਢਿਆਂ ਤੇ ਜਿਲ੍ਹਾ ਪਠਾਨਕੋਟ ਦੇ ਨਾਲ ਨਾਲ ਪੂਰੇ ਪੰਜਾਬ ਦੀ ਸਬੰਧਤ ਵਿਭਾਗੀ ਜਿਮ੍ਹੇਦਾਰੀ ਵੀ ਹੈ ਅਤੇ ਲੋਕ ਇਹ ਨਾ ਸੌਚ ਰੱਖਣ ਕਿ ਕੈਬਨਿਟ ਮੰਤਰੀ ਜਿਲ੍ਹੇ ਤੋਂ ਬਾਹਰ ਜਿਆਦਾ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਅਤੇ ਬਲਾਕਾਂ ਅੰਦਰ ਪਾਰਟੀ ਦਾ ਮੁੱਖ ਕਾਰਜ ਕਰਤਾ ਲੋਕਾਂ ਦੇ ਕੰਮ ਕਾਜ ਲਈ ਤਿਆਰ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਅਗਰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ ਅਗਰ ਇਸ ਦੇ ਇਲਾਵਾ ਵੀ ਕਿਸੇ ਵੀ ਵਿਅਕਤੀ ਦੀ ਕੋਈ ਸਮੱਸਿਆ ਹੈ ਜੋ ਹੱਲ ਨਹੀਂ ਹੋ ਰਹੀ ਤਾਂ ਉਨ੍ਹਾਂ ਨੂੰ ਨਿੱਜੀ ਤੋਰ ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।