Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ

ਬਟਾਲਾ, 24 ਜੂਨ ( ਅਵਿਨਾਸ਼ ਸ਼ਰਮਾ)

ਸਕੀ ਚਾਚੀ ਤੇ 13 ਸਾਲਾ ਚਚੇਰੇ ਭਰਾ ਦਾ ਕ+ਤ+ਲ ਕਰਨ ਮਗਰੋਂ ਨੌਜਵਾਨ ਨੇ ਖੁਦ ਨੂੰ ਵੀ ਮਾਰੀ ਗੋ+ਲੀ, ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਜਾਰੀ

: ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਬੀਤੀ ਰਾਤ ਜ਼ਮੀਨੀ ਵਿਵਾਦ ਕਾਰਨ ਵਾਪਰੀ ਖੂਨੀ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਆਪਣੇ ਹੀ ਪਰਿਵਾਰਕ ਮੈਂਬਰਾਂ ’ਤੇ ਗੋ+ਲੀ+ਆਂ ਚਲਾ ਕੇ ਤਿੰਨ ਵਿਅਕਤੀਆਂ ਦੀ ਜਾ+ਨ ਲੈ ਲਈ, ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਤਮ+ਹੱ+ਤਿਆ ਕਰ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਹਰਦੀਪ ਕੌਰ, 13 ਸਾਲਾ ਹਰਅਮ੍ਰਿਤ ਸਿੰਘ ਅਤੇ ਮਨਜੀਤ ਸਿੰਘ, ਤਿੰਨੇ ਵਸਨੀਕ ਪਿੰਡ ਮੁੰਡੀ ਕਰਾਲ, ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਗਟ ਸਿੰਘ ਵਾਸੀ ਪਿੰਡ ਖਾਨ ਪਿਆਰਾ ਦੀ ਵੀ ਗੋਲੀ ਲੱਗਣ ਕਾਰਨ ਮੌ+ਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਵਿਵਾਦ ਦੇ ਚੱਲਦਿਆਂ ਨੌਜਵਾਨ ਨੇ ਪਹਿਲਾਂ ਆਪਣੀ ਸਕੀ ਚਾਚੀ ਹਰਦੀਪ ਕੌਰ ਅਤੇ 13 ਸਾਲਾ ਚਚੇਰੇ ਭਰਾ ਹਰਅਮ੍ਰਿਤ ਸਿੰਘ ਨੂੰ ਗੋ+ਲੀ+ਆਂ ਮਾਰ ਦਿੱਤੀਆਂ। ਇਸ ਦੌਰਾਨ ਮੌਕੇ ’ਤੇ ਮੌਜੂਦ ਪ੍ਰਗਟ ਸਿੰਘ, ਜੋ ਕਿ ਫੌਜੀ ਦੱਸਿਆ ਜਾ ਰਿਹਾ ਹੈ, ਵੀ ਗੋ+ਲੀ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਵੀ ਮੌ+ਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੌਜਵਾਨ ਆਪਣੇ ਘਰ ਵਾਪਸ ਗਿਆ ਅਤੇ ਰਸੋਈ ਵਿੱਚ ਖੁਦ ਨੂੰ ਗੋ+ਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਿਸ, ਡੀਐਸਪੀ ਸਿਟੀ ਸੁਖਇੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਫੋਰੈਂਸਿਕ ਟੀਮਾਂ ਵੱਲੋਂ ਵੀ ਘਟਨਾ ਸਥਾਨ ਦਾ ਮੁਆਇਨਾ ਕਰਕੇ ਸਬੂਤ ਇਕੱਠੇ ਕੀਤੇ ਗਏ। ਪੁਲਿਸ ਨੇ ਚਾਰਾਂ ਲਾ+ਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਸੇਖਵਾਂ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਮਾਮਲੇ ਦੀ ਹਰ ਪੱਖ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੇ ਸਹੀ ਕਾਰਨਾਂ ਬਾਰੇ ਪੁਸ਼ਟੀ ਕੀਤੀ ਜਾਵੇਗੀ। ਇਸ ਦਿਲ ਦਹਲਾ ਦੇਣ ਵਾਲੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਹੈ।