Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

 ਦਸੂਹਾ / ਹੁਸ਼ਿਆਰਪੁਰ, 27 ਮਾਰਚ (ਚੌਧਰੀ) 
: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।
ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।