Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਭਾਸ਼ਾ ਵਿਭਾਗ ਨੇ ਮਨਾਇਆ ਵਿਸ਼ਵ ਰੰਗ-ਮੰਚ ਦਿਵਸ

ਭਾਸ਼ਾ ਵਿਭਾਗ ਨੇ ਮਨਾਇਆ ਵਿਸ਼ਵ ਰੰਗ-ਮੰਚ ਦਿਵਸ

ਹੁਸ਼ਿਆਰਪੁਰ (ਬਿਊਰੋ) 

–ਬਹੁ – ਰੰਗੇ ਨੁੱਕੜ ਨਾਟਕ ਅਤੇ ਪੁਸਤਕ ਪ੍ਰਦਰਸ਼ਨੀ ਰਹੇ ਖਿੱਚ ਦਾ ਕੇਂਦਰ

28 ਮਾਰਚ : ਉਚੇਰੀ ਸਿੱਖਿਆ ਅਤੇ ਭਾਸ਼ਾ ਦੇ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਡੀ.ਏ.ਵੀ.ਕਾਲਜ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਵਿਸ਼ਵ ਰੰਗ—ਮੰਚ ਦਿਵਸ ਮਨਾਇਆ ਗਿਆ। ਜੀ ਆਇਆਂ ਸ਼ਬਦ ਮੁਖੀ ਪੰਜਾਬੀ ਵਿਭਾਗ ਡਾ. ਸ਼ਰਨਜੀਤ ਕੌਰ ਨੇ ਆਖੇ। ਡਾ. ਕੁਲਵੰਤ ਸਿੰਘ ਰਾਣਾ ਨੇ ਰੰਗ-ਮੰਚ ਦਿਵਸ ਨੂੰ ਸਮਰਪਿਤ ਆਪਣੇ ਭਾਸ਼ਣ ਦੀ ਤਕਰੀਰ ਵਿੱਚ ਵਿਸ਼ਵ ਰੰਗ—ਮੰਚ ਅਤੇ ਪੰਜਾਬੀ ਨਾਟਕ ਇੱਕ ਅਧਿਐਨ ਵਿਸ਼ੇ ’ਤੇ ਬਹੁਤ ਭਾਵਪੂਰਤ ਗੱਲਾਂ ਕੀਤੀਆਂ। ਡਾ. ਜਸਵੰਤ ਰਾਏ ਨੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆਂ ਅਤੇ ਪੁਸਤਕ ਸਭਿਆਚਾਰ ਨੂੰ ਲੈ ਕੇ ਕੀਤੇ ਜਾ ਰਹੇ ਤਰੱਦਦ ਪ੍ਰਤੀ ਵਿਦਿਆਰਥੀਆਂ ਨਾਲ ਸਾਂਝ ਵਿਅਕਤ ਕੀਤੀ । ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਚਲਾਏ ਜਾ ਰਹੇ ਮੁਫ਼ਤ ਉਰਦੂ ਆਮੋਜ਼ ਕੋਰਸ ਦਾ ਵੀ ਤੁਸੀਂ ਲਾਭ ਲੈ ਸਕਦੇ ਹੋ।

                ਇਸ ਮੌਕੇ ਲੇਖਕ ਅਤੇ ਡਾਇਰੈਕਟਰ ਅਸ਼ੋਕ ਪੁਰੀ ਵਲੋਂ ਲਿਖਿਆ ਤੇ ਨਿਰਦੇਸ਼ਤ ਕੀਤਾ ਨੁੱਕੜ ਨਾਟਕ ’ਬਹੁ—ਰੰਗੇ’ ਦੀ ਬਹੁਤ ਸ਼ਿੱਦਤ ਨਾਲ ਪੇਸ਼ਕਾਰੀ ਹੋਈ। ਇਸ ਤੋਂ ਪਹਿਲਾਂ ਅਸ਼ੋਕ ਪੁਰੀ ਨੇ ਹੁਸ਼ਿਆਰਪੁਰ ਦੇ ਹੋਏ ਨਾਟਕਕਾਰਾਂ ਦੀਆਂ ਰਚਨਾਵਾਂ ਅਤੇ ਕੰਮਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਜੁਗਲ ਕਿਸ਼ੋਰ ਵਲੋਂ ਡੀ.ਏ.ਵੀ. ਕਾਲਜ ਦੀ ਲਾਇਬ੍ਰੇਰੀ ਵਿੱਚ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪ੍ਰਿੰ. ਡਾ. ਵਿਨੇ ਕੁਮਾਰ ਨੇ ਧੰਨਵਾਦੀ ਸ਼ਬਦ ਆਖਦਿਆਂ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨਾਟਕਾਂ, ਕੋਰੀਓ ਗ੍ਰਾਫੀਆਂ ਰਾਹੀਂ ਦਿੱਤਾ ਜਾਂਦਾ ਗਿਆਨ ਚਿਰ ਸਥਾਈ ਹੁੰਦਾ ਹੈ। ਇਸ ਮੌਕੇ ਭਾਸ਼ਾ ਵਿਭਾਗ ਵਲੋਂ ਆਏ ਹੋਏ ਮਹਿਮਾਨਾਂ ਅਸ਼ੋਕ ਪੁਰੀ, ਪ੍ਰਿੰ. ਡਾ.ਵਿਜੇ ਕੁਮਾਰ, ਡਾ. ਸ਼ਰਸ਼ਰਨ ਕੌਰ, ਪ੍ਰੋ: ਅਮਰਜੀਤ ਸਿੰਘ, ਡਾ ਮੁਖਤਾਰ ਸਿੰਘ, ਸੁਰਜੀਤ ਕੌਰ, ਇੰਦਰਜੀਤ ਸਿੰਘ, ਗੁਰਵਿੰਦਰ ਕੌਰ, ਚੰਦਰ ਕਾਂਤਾ, ਕੁਸਮ ਵਰਮਾ, ਨੁੱਕੜ ਨਾਟਕ ਦੀ ਸਾਰੀ ਟੀਮ, ਭਾਸ਼ਾ ਮੰਚ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਅਦਬੀ ਹਸਤੀਆਂ ਦਾ ਮਹਾਨ ਕੋਸ਼, ਪੰਜਾਬ, ਕਿਤਾਬਾਂ ਦੇ ਸੈੱਟ ਅਤੇ ਲੋਈਆਂ ਨਾਲ ਸਨਮਾਨ ਕੀਤਾ ਗਿਆ। ਇਸ ਸਮੇਂ ਹਾਲ ਵਿੱਚ ਕਾਲਜ ਵਿਦਿਆਰਥੀ ਅਤੇ ਸਟਾਫ਼ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਡਾ. ਜਸਵੰਤ ਰਾਏ ਤੇ ਮੈਡਮ ਸੁਰਜੀਤ ਕੌਰ ਨੇ ਸਾਂਝੇ ਤੌਰ ’ਤੇ ਨਿਭਾਈ।