Prime Punjab Times

Latest news
500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ADVERTISEMENT
You are currently viewing ਭਾਸ਼ਾ ਵਿਭਾਗ ਹੁਸ਼ਿਆਰਪੁਰ ਨੇ ਦੱਸੇ ਪਾੜ੍ਹਿਆਂ ਨੂੰ ਕਵਿਤਾ ਲਿਖਣ ਦੇ ਨੁਕਤੇ

ਭਾਸ਼ਾ ਵਿਭਾਗ ਹੁਸ਼ਿਆਰਪੁਰ ਨੇ ਦੱਸੇ ਪਾੜ੍ਹਿਆਂ ਨੂੰ ਕਵਿਤਾ ਲਿਖਣ ਦੇ ਨੁਕਤੇ

ਹੁਸ਼ਿਆਰਪੁਰ (ਬਿਊਰੋ) 

– ਵਿਦਿਆਰਥੀਆਂ ਲਈ ਲਗਾਈ ਕਵਿਤਾ ਵਰਕਸ਼ਾਪ

28 ਅਪ੍ਰੈਲ : ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਵਿਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਵਿੱਚ ਮੁੱਖ ਬੁਲਾਰੇ ਦੇ ਤੌਰ ’ਤੇ ਨਾਮਵਰ ਕਵੀ ਮਦਨ ਵੀਰਾ ਪਹੁੰਚੇ।ਆਏ ਹੋਏ ਮਹਿਮਾਨਾਂ ਲਈ ਜੀ ਆਇਆਂ ਸ਼ਬਦ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਆਖਦਿਆਂ ਕਿਹਾ ਕਿ ਸਾਹਿਤ ਭਾਵੇਂ ਜਿਹੜੀ ਮਰਜ਼ੀ ਜ਼ੁਬਾਨ ਵਿੱਚ ਲਿਖਿਆ ਜਾ ਰਿਹਾ ਹੋਵੇ ਇਹ ਮਾਨਵੀ ਮਨ ਦੀ ਤਰਜ਼ਮਾਨੀ ਕਰਦਾ ਹੈ।ਡਾ. ਜਸਵੰਤ ਰਾਏ ਨੇ ਭਾਸ਼ਾ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਮਦਨ ਵੀਰਾ ਦੀ ਸ਼ਖ਼ਸੀਅਤ ਅਤੇ ਕਾਵਿ ਕਲਾ ਬਾਰੇ ਭਾਵਪੂਰਤ ਗੱਲਾਂ ਕੀਤੀਆਂ।ਉਨ੍ਹਾਂ ਕਿਹਾ ਕਿ ਪੰਜ ਕਾਵਿ ਪੁਸਤਕਾਂ ਦਾ ਰਚਾਇਤਾ ਮਦਨ ਵੀਰਾ ਪੰਜਾਬੀ ਕਵਿਤਾ ਦਾ ਵੱਡਾ ਨਾਂ ਹੈ। ਦੂਜੀਆਂ ਭਾਸ਼ਾਵਾਂ ਵਿੱਚ ਅਨੁਵਾਦ ਹੋ ਕੇ ਉਸ ਨੇ ਆਪਣੇ ਪਾਠਕਾਂ ਦੇ ਘੇਰੇ ਨੂੰ ਹੋਰ ਮੋਕਲਾ ਕੀਤਾ ਹੈ।ਉਸ ਦੀ ਕਵਿਤਾ ਹਾਸ਼ੀਆਗਤ ਲੋਕਾਂ ਦੀ ਵੇਦਨਾ ਤੇ ਸੰਵੇਦਨਾ ਨੂੰ ਬੜੀ ਸ਼ਿੱਦਤ ਨਾਲ ਬਿਆਨਦੀ ਹੈ।

                ਵਿਦਿਆਰਥੀਆਂ ਨਾਲ ਭਰੇ ਹੋਏ ਹਾਲ ਨੂੰ ਸੰਬੋਧਨ ਕਰਦਿਆਂ ਮਦਨ ਵੀਰਾ ਨੇ ਕਿਹਾ ਕਿ ਕਵਿਤਾ ਜਨਮ ਤੋਂ ਹੀ ਤੁਹਾਡੇ ਅੰਗ-ਸੰਗ ਪਈ ਹੁੰਦੀ ਹੈ।ਮਨੁੱਖੀ ਜੀਵਨ ਵਿੱਚ ਲੋਰੀ ਤੋਂ ਅਲਾਹੁਣੀ ਤੱਕ ਗੀਤ-ਸੰਗੀਤ ਦੇ ਰੂਪ ਵਿੱਚ ਇਹ ਹਾਜ਼ਰ ਰਹਿੰਦੀ ਹੈ।ਲੋਕ ਸਾਹਿਤ ਦਾ ਤਰੰਨੁਮ ਰੂਪ ਇਸ ਨੂੰ ਸੁਆਰਦਾ ਤੇ ਸ਼ਿੰਗਾਰਦਾ ਜਾਂਦਾ ਹੈ।ਕਵਿਤਾ ਨੂੰ ਅੰਦਰਲੇ ਸੁਹਜ ਦਾ ਪ੍ਰਗਟਾਅ ਦੱਸਦਿਆਂ ਮਦਨ ਵੀਰਾ ਨੇ ਕਾਵਿ ਉਦਾਹਰਣਾਂ ਦਿੰਦਿਆਂ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ, ਪ੍ਰੋ. ਮੋਹਨ ਸਿੰਘ ਅਤੇ ਭੂਸ਼ਨ ਧਿਆਨ ਪੁਰੀ ਨੂੰ ਕਵਿਤਾ ਮੌਕੇ ’ਤੇ ਕਿੰਝ ਆਹੁੜੀ।ਕਾਵਿ ਤੱਤਾਂ ਅਤੇ ਖਿਆਲ ਨੂੰ ਕਵਿਤਾ ਵਿੱਚ ਪਰੋਣ ਦੇ ਕਈ ਨੁਕਤੇ ਉਨ੍ਹਾਂ ਸਾਂਝੇ ਕੀਤੇ।ਇਸ ਮੌਕੇ ਭਾਸ਼ਾ ਵਿਭਾਗ ਵਲੋਂ ਮੁੱਖ ਬੁਲਾਰੇ ਮਦਨ ਵੀਰਾ, ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ, ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਚਰਨ ਸਿੰਘ ਹੁਰਾਂ ਦਾ ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਨਾਵਾਂ, ਲੋਈਆਂ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਭਾਸ਼ਾ ਮੰਚ ਦੀਆਂ ਸਾਹਿਤਕ ਗਤੀਵਿਧੀਆ ਨਾਲ ਜੁੜੇ ਵਿਦਿਆਰਥੀ ਵੀ ਸਨਮਾਨੇ ਗਏ।ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਡਾ. ਗੁਰਚਰਨ ਸਿੰਘ ਨੇ ਬਾਖ਼ੂਬੀ ਨਿਭਾਉਂਦਿਆਂ ਧੰਨਵਾਦੀ ਸ਼ਬਦ ਵੀ ਆਖੇ। ਇਸ ਮੌਕੇ ਡਾ. ਵਿਪਨ ਕੁਮਾਰ, ਡਾ. ਪਲਵਿੰਦਰ ਕੌਰ, ਮੈਡਮ ਰਾਜਵਿੰਦਰ ਕੌਰ, ਗੁਰਪ੍ਰੀਤ ਕੌਰ, ਅਲੀਸ਼ਾ, ਕ੍ਰਿਸ਼ਮਾ, ਰਿੰਪੀ, ਮਨੀ, ਗੁਰਪ੍ਰੀਤ ਸਿੰਘ, ਅਨਿਰੁਧ, ਇੰਦਰਦੀਪ ਕੌਰ, ਪਵਨ ਕੁਮਾਰ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ।