ਇੰਸਪੈਕਟਰ ਬਲਵਿੰਦਰ ਪਾਲ ਨੇ ਥਾਣਾ ਮੁਖੀ ਗੜ੍ਹਸ਼ੰਕਰ ਵਜੋਂ ਅਹੁਦਾ ਸੰਭਾਲਿਆ
ਗੜ੍ਹਸ਼ੰਕਰ 18 ਨਵੰਬਰ (ਅਸ਼ਵਨੀ ਸ਼ਰਮਾ)- ਥਾਣਾ ਗੜ੍ਹਸ਼ੰਕਰ ਦੇ ਥਾਣਾ ਮੁੱਖੀ ਇੰਸਪੈਕਟਰ ਇਕਬਾਲ ਸਿੰਘ ਦਾ ਨਾਰਕੋਟਿਕ ਸੈਲ ਵਿਚ ਤਬਾਦਲਾ ਹੋਣ ਤੇ ਉਨ੍ਹਾਂ ਦੇ ਸਥਾਨ ਤੇ ਇੰਸਪੈਕਟਰ ਬਲਵਿੰਦਰ ਪਾਲ ਨੇ ਪੁਲਿਸ ਸਟੇਸ਼ਨ ਗੜ੍ਹਸ਼ੰਕਰ ਵਿਖੇ ਨਵੇਂ ਥਾਣਾ ਮੁੱਖੀ ਵਜੋਂ ਅਹੁਦਾ ਸੰਭਾਲਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਪਾਲ ਨੇ ਕਿਹਾ ਕਿ ਨਸ਼ੇ ਦੀ ਬੁਰਾਈ ਨਾਲ ਜੂਝ ਰਹੇ ਸਮਾਜ ਨੂੰ ਇਸ ਵਿਚੋ ਕੱਢਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।ਉਨ੍ਹਾਂ ਇਲਾਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।ਇਸ ਮੋਕੇ ਐਸਐਚਓ ਬਲਵਿੰਦਰ ਪਾਲ ਨੇ ਕਿਹਾ ਕਿ ਅਮਨ ਪਸੰਦ ਲੋਕਾਂ ਨੂੰ ਥਾਣੇ ਵਿੱਚ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।