ਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ
ਗੜ੍ਹਦੀਵਾਲਾ 2 ਦਸੰਬਰ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਪ੍ਰੋ. ਗਗਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਪੂਜਾ ਦੀ ਅਗਵਾਈ ਵਿੱਚ ਜੰਗ-ਏ ਅਜ਼ਾਦੀ, ਕਰਤਾਰਪੁਰ ਵਿਖੇ ਲਿਜਾਇਆ ਗਿਆ। ਵਿਦਿਆਰਥੀਆਂ ਨੂੰ ਜੰਗ-ਏ-ਅਜ਼ਾਦੀ, ਕਰਤਾਰਪੁਰ ਸਾਹਿਬ ਦੀ ਉਸਾਰੀ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਅਜ਼ਾਦੀ ਘੁਲਾਟੀਆ ਦੀ ਯਾਦ ਵਿੱਚ ਬਣੇ ਇਸ ਯਾਦਗਾਰ ਨੇ ਵਿਦਿਆਰਥੀਆਂ ਦੇ ਦਿਲਾਂ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਯੋਗਦਾਨ ਨੂੰ ਮੁੜ ਸੁਰਜੀਤ ਕੀਤਾ।ਵਾਪਸੀ ਤੇ ਵਿਦਿਆਰਥੀਆਂ ਨੇ ਧਾਰਮਿਕ ਸਥਾਨ ਗੁਰਦੁਆਰਾ ਗੰਗਸਰ ਸਾਹਿਬ ਜੀ ਦੇ ਦਰਸ਼ਨ ਕੀਤੇ।ਵਿਦਿਆਰਥੀਆਂ ਨੇ ਇਸ ਟੂਰ ਦਾ ਬਹੁਤ ਆਨੰਦ ਮਾਣਿਆ।
ਪ੍ਰਿੰਸੀਪਲ