ਡਿਪਟੀ ਕਮਿਸ਼ਨਰ ਨੇ ਕੋਵਿਡ-19 ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸਮੀਖਿਆ
ਕਿਹਾ ਆਉਣ ਵਾਲੀਆਂ ਚੋਣਾਂ ’ਚ ਕੋਵਿਡ ਦੀ ਰੋਕਥਾਮ ਲਈ ਹਰ ਵਿਧਾਨ ਸਭਾ ਹਲਕੇ ’ਚ ਨਿਯੁਕਤ ਕੀਤੇ ਗਏ ਹਨ ਵਿਸ਼ੇਸ਼ ਐਸ.ਐਮ.ਓਜ਼
ਜਿਲ੍ਹੇ ’ਚ 100 ਪ੍ਰਤੀਸ਼ਤ ਟੀਕਾਕਰਨ ਤੇ ਸਰਕਾਰੀ ਦਫ਼ਤਰਾਂ ਤੇ ਸਕੂਲਾਂ ’ਚ ਕੋਵਿਡ ਸੈਂਪਲਿੰਗ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਸਾਵਧਾਨੀਆਂ ਅਪਨਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 26 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਟੀਚੇ ਨਿਰਧਾਰਤ ਕਰਕੇ ਕੋਵਿਡ-19 ਬਚਾਅ ਸਬੰਧੀ ਟੀਕਾਕਰਨ ਤੇ ਸੈਂਪਲਿੰਗ ਯਕੀਨੀ ਬਣਾਉਣ ਅਤੇ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਨੂੰ ਪਹਿਲ ਦੇ ਆਧਾਰ ’ਤੇ ਕਵਰ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਕੋਵਿਡ-19 ਸਬੰਧੀ ਜ਼ਿਲ੍ਹੇ ’ਚ ਚੱਲ ਰਹੇ ਟੀਕਾਕਰਨ, ਸੈਂਪÇਲੰਗ ਤੇ ਟੈਸਟਿੰਗ ਦੀ ਸਮੀਖਿਆ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੋਵਿਡ ਮਰੀਜ ਦੀ ਪੂਰੀ ਮੋਨੀਟਰਿੰਗ ਕਰਦੇ ਹੋਏ ਉਸ ਦੀ ਪੂਰੀ ਹਿਸਟਰੀ ਨੂੰ ਜਾਣ ਕੇ ਕੰਟੈਕਟ ਟਰੇਸਿੰਗ ਗੰਭੀਰਤਾ ਨਾਲ ਕੀਤੀ ਜਾਵੇ ਤਾਂ ਜੋ ਕੋਰੋਨਾ ਨੂੰ ਵੱਧਣ ਤੋਂ ਪਹਿਲਾਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਹਾਲ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਮਰੀਜ਼ ਦੀ ਕੋਰੋਨਾ ਦੇ ਚਲਦਿਆਂ ਮੌਤ ਨਾ ਹੋਵੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਵੀ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਸਬੰਧਤ ਐਸ.ਐਮ.ਓਜ਼ ਨਾਲ ਤਾਲਮੇਲ ਕਰਕੇ ਆਪਣੀ-ਆਪਣੀ ਸਬ-ਡਵੀਜ਼ਨ ਵਿਚ ਟੀਕਾਕਰਨ, ਟੈਸਟਿੰਗ ਤੇ ਸੈਂਪÇਲੰਗ ਨੂੰ ਯਕੀਨੀ ਬਨਾਉਣ।
ਅਪਨੀਤ ਰਿਆਤ ਨੇ ਸਿਹਤ ਅਧਿਕਾਰੀਆਂ ਨੂੰ ਯੋਜਨਾ ਬਣਾ ਕੇ 100 ਪ੍ਰਤੀਸ਼ਤ ਕੋਵਿਡ-19 ਬਚਾਅ ਸਬੰਧੀ ਟੀਕਾਕਰਨ ਸਬੰਧੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿਚ ਪੋÇਲੰਗ ਬੂਥਾਂ ’ਤੇ ਕੋਵਿਡ ਸਾਵਧਾਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਦੇ ਲਈ ਹਰ ਵਿਧਾਨ ਸਭਾ ਹਲਕੇ ਵਿਚ ਇਕ ਐਸ.ਐਮ.ਓ. ਨਿਯੁਕਤ ਕੀਤਾ ਗਿਆ ਹੈ ਜੋ ਕਿ ਸਬੰਧਤ ਰਿਟਰਨਿੰਗ ਅਧਿਕਾਰੀ ਨਾਲ ਤਾਲਮੇਲ ਕਰਕੇ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਦੀ ਮੈਪਿੰਗ ਯਕੀਨੀ ਬਣਾਉਣਗੇ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਵਿਚ ਲੱਗੇ ਆਕਸੀਜਨ ਪਲਾਂਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ-19 ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਪਰੰਤੂ ਸਾਵਧਾਨੀ ਅਪਨਾਉਣਾ ਸਮੇਂ ਦੀ ਮੁੱਖ ਮੰਗ ਹੈ।
ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।