ਡਾ.ਬਲਵਿੰਦਰ ਸਿੰਘ ਉੱਦੋਵਾਲੀ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਦੇ ਡਾਇਰੈਕਟਰ ਨਿਯੁਕਤ
ਡੇਰਾ ਬਾਬਾ ਨਾਨਕ 21:ਨਵੰਬਰ (ਆਸਕ ਰਾਜ ਮਾਹਲਾ ) : ਹਲਕਾ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ:ਬਲਵਿੰਦਰ ਸਿੰਘ ਉਦੋਂਵਾਲੀ ਕਲਾਂ ਸਮੇਤ ਦਸ ਵਿਅਕਤੀਆਂ ਨੂੰ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਦਾ ਸਰਬਸੰਮਤੀ ਨਾਲ ਡਾਇਰੈਕਟਰ ਨਿਯੁਕਤ ਕੀਤਾ ਗਿਆ। ਡਾ ਉਦੋਵਾਲੀ ਦੇ ਡਾਇਰੈਕਟਰ ਨਿਯੁਕਤ ਹੋਣ ਤੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਗੱਲਬਾਤ ਕਰਦੇ ਹੋਏ ਡਾ. ਬਲਵਿੰਦਰ ਸਿੰਘ ਉਦੋਂਵਾਲੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਅਤੇ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਬਲਜੀਤ ਸਿੰਘ ਪਾਹਡ਼ਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ।ਇਸ ਮੌਕੇ ਬਲਕਾਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ,ਯੂਥ ਆਗੂ ਰਣਬੀਰ ਸਿੰਘ ਰਾਣਾ, ਸਰਬਜੀਤ ਸਿੰਘ ਸਾਬੀ,ਰਾਜਿੰਦਰ ਸਿੰਘ ਆਡ਼੍ਹਤੀ,ਦੀਦਾਰ ਸਿੰਘ ਨੰਬਰਦਾਰ, ਠੇਕੇਦਾਰ ਜੋਗਿੰਦਰ ਸਿੰਘ ,ਕੁਲਵੰਤ ਸਿੰਘ ਰੰਧਾਵਾ ਹਾਰਡਵੇਅਰ ਸਟੋਰ ਆਦਿ ਤੋਂ ਇਲਾਵਾ ਕਾਂਗਰਸੀ ਆਗੂ ਆਦਿ ਹਾਜ਼ਰ ਸਨ।