LATEST..ਪਾਣੀ ਤੋਂ ਹੋਣ ਵਾਲੇ ਇਨਫੈਕਸ਼ਨ ਤੋਂ ਲੋਕਾਂ ਨੂੰ ਬਚਾਉਣ ਲਈ ਸਿਵਲ ਹਸਪਤਾਲ ਵਿਖੇ ਵੱਖ-ਵੱਖ ਪੀਣ ਵਾਲੇ ਪਾਣੀ ਦੇ ਭਰੇ ਸੈਂਪਲ
ਪਠਾਨਕੋਟ 22 ਨਵੰਬਰ(ਬਿਊਰੋ) : ਅੱਜ ਸਿਵਲ ਸਰਜਨ ਡਾ ਰੁਬਿੰਦਰ ਕੌਰ ਦੇ ਹੁਕਮਾਂ ਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਵੱਖ-ਵੱਖ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ।
ਸਿਹਤ ਵਿਭਾਗ ਦੀ ਹੈਲਥ ਇੰਸਪੈਕਟਰਾਂ ਦੀ ਟੀਮ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਵੱਖ ਵੱਖ ਥਾਵਾਂ ਜਿਨ੍ਹਾਂ ਵਿੱਚ ਮਰਦਾਨਾ ਵਾਰਡ, ਜਨਾਨਾ ਵਾਰਡ, ਐਮਰਜੈਂਸੀ ਵਾਰਡ, ਕੰਟੀਨ, ਪੀ ਪੀ ਯੂਨਿਟ, ਮੇਨ ਵਾਟਰ ਪੰਪ ਅਤੇ ਨਵ ਜੰਮੇ ਬੱਚਿਆਂ ਦੇ ਕੇਅਰ ਸੈਂਟਰ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ ਰਾਕੇਸ਼ ਸਰਪਾਲ ਨੇ ਦੱਸਿਆ ਕਿ ਇਹ ਸੈਂਪਲ ਵਾਟਰ ਕੁਆਲਟੀ ਟੈਸਟ ਪਬਲਿਕ ਹੈਲਥ ਲੈਬਾਰਟਰੀ ਪਠਾਨਕੋਟ ਵਿਖੇ ਨਿਰੀਖਣ ਵਾਸਤੇ ਭੇਜ ਦਿੱਤਾ ਗਿਆ ਹੈ ਤਾਂ ਜੋ ਪੀਣ ਵਾਲੇ ਪਾਣੀ ਤੋਂ ਹੋਣ ਵਾਲੇ ਇਨਫੈਕਸ਼ਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਦੂਸ਼ਿਤ ਪਾਣੀ ਪੀਣ ਨਾਲ ਬੈਕਟੀਰੀਅਲ ਇਨਫੈਕਸ਼ਨ ਹੋ ਸਕਦਾ ਹੈ। ਜਿਸ ਕਾਰਨ ਹੈਜ਼ਾ, ਟਾਈਫਾਈਡ, ਪੇਚਿਸ਼ ਵਰਗੀਆਂ ਬਿਮਾਰੀਆਂ ਆਸਾਨੀ ਨਾਲ ਕਿਸੇ ਨੂੰ ਵੀ ਆਪਣਾ ਸ਼ਿਕਾਰ ਬਣਾ ਸਕਦੀਆਂ ਹਨ। ਇਸ ਤੋਂ ਇਲਾਵਾ ਦੂਸ਼ਿਤ ਪਾਣੀ ਪੀਣ ਨਾਲ ਵਾਇਰਲ ਇਨਫੈਕਸ਼ਨ ਵੀ ਹੋ ਸਕਦਾ ਹੈ। ਜਿਸ ਦੇ ਕਾਰਨ ਹੈਪੇਟਾਈਟਸ ਏ, ਫਲੂ ਅਤੇ ਪੀਲੀਆ ਵਰਗੀਆਂ ਖ਼ਤਰਨਾਕ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਸਾਨੂੰ ਹਮੇਸ਼ਾਂ ਸਾਫ਼ ਪਾਣੀ ਹੀ ਪੀਣਾ ਚਾਹੀਦਾ ਹੈ। ਪਾਣੀ ਨੂੰ ਕਲੋਰੀਨੇਟ ਕਰਕੇ ਜਾਂ ਉਬਾਲ ਕੇ ਵੀ ਪੀਣ ਯੋਗ ਬਣਾਇਆ ਜਾ ਸਕਦਾ ਹੈ। ਇਸ ਮੌਕੇ ਡਾ ਸੁਨੀਲ ਕੁਮਾਰ , ਹੈਲਥ ਇੰਸਪੈਕਟਰ ਸ਼ਰਮਾ ਹੈਲਥ ਇੰਸਪੈਕਟਰ ਰਾਜ ਅੰਮਿ੍ਤ ਸਿੰਘ ,ਹੈਲਥ ਇੰਸਪੈਕਟਰ ਅਨੋਖ ਲਾਲ,ਹੈਲਥ ਇੰਸਪੈਕਟਰ ਰਜਿੰਦਰ ਕੁਮਾਰ , ਗਣੇਸ਼ ਪ੍ਸ਼ਾਦ ਐਸ ਐਮ ਐਲ ਟੀ, ਆਦਿ ਹਾਜ਼ਰ ਸਨ।