Prime Punjab Times

Latest news
ਪੁਲਿਸ ਨੇ ਵਿਦੇਸ਼ੀ ਪਿਸਟਲ,ਦੋ ਮੈਗਜ਼ੀਨ ਅਤੇ ਦਸ ਰੌਂਦ ਜਿੰਦਾ ਸਮੇਤ 1 ਦੋਸ਼ੀ ਨੂੰ ਕੀਤਾ ਕਾਬੂ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ ਰੇਲਵੇ ਸਟੇਸ਼ਨ ਦਸੂਹਾ ਵਿਖੇ "ਸਵੱਛਤਾ ਹੀ ਸੇਵਾ" ਮੁਹਿੰਮ ਅਧੀਨ ਕੀਤੀ ਸਫ਼ਾਈ ਸਰਬ ਨੌਜਵਾਨ ਸਭਾ ਵਲੋਂ ਐਤਵਾਰ ਨੂੰ ਹੋਣ ਵਾਲੇ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਪ੍ਰਭੂ ਸ੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ : ਐਡਵੋਕੇਟ ਅਮਨਦੀਪ ਜੈਂਤੀਪੁਰ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਗਾਂਧੀ ਜਯੰਤੀ ਮਨਾਈ ਗਈ - ਚੌਧਰੀ ਕੁਮਾਰ ਸੈਣੀ ਖੇਡਾਂ ਵਤਨ ਪੰਜਾਬ ਦੀਆਂ ਚ ਜ਼ਿਲ੍ਹਾ ਗੁਰਦਾਸਪੁਰ ਗਤਕਾ ਐਸੋਸੀਏਸ਼ਨ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ ਭਾਜਪਾ ਸਰਕਾਰ,,,,, ਅਸ਼ਵਨੀ ਕੁਮਾਰ ਲੱਖਣ ਕਲਾਂ ਸੁਖਜਿੰਦਰ ਸਿੰਘ ਪਿੰਡ ਕੰਗਮਾਈ ਦੇ ਬਣੇ ਨੰਬਰਦਾਰ ਪੰਜਾਬ ਪੰਚਾਇਤੀ ਚੋਣਾਂ 2024 ਦੀਆਂ ਵੋਟਰ ਸੂਚੀਆਂ ਵਿੱਚ ਆਮ ਆਦਮੀ ਸਰਕਾਰ ਡਰ ਕਾਰਨ ਕਰ ਰਹੀ ਬਹੁਤ ਵੱਡੀ ਹੇਰਾਫੇਰੀ -ਸੋਮ ...

Home

You are currently viewing LATEST.. ਪੰਜਾਬ ਨੂੰ ਆਉਣ ਵਾਲੀਆਂ ਚੁਨੌਤੀਆਂ ਤੋਂ ਬਚਾਉਣ ’ਚ ਨੌਜਵਾਨਾਂ ਦੀ….

LATEST.. ਪੰਜਾਬ ਨੂੰ ਆਉਣ ਵਾਲੀਆਂ ਚੁਨੌਤੀਆਂ ਤੋਂ ਬਚਾਉਣ ’ਚ ਨੌਜਵਾਨਾਂ ਦੀ….

ਪੰਜਾਬ ਨੂੰ ਆਉਣ ਵਾਲੀਆਂ ਚੁਨੌਤੀਆਂ ਤੋਂ ਬਚਾਉਣ ’ਚ ਨੌਜਵਾਨਾਂ ਦੀ ਅਹਿਮ ਭੂਮਿਕਾ : ਮਨੀਸ਼ ਤਿਵਾੜੀ

ਸੰਸਦ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਕੀਤਾ ਵਿਦਿਆਰਥੀਆਂ ਨੂੰ ਸੰਬੋਧਨ
ਕਿਹਾ, ਆਉਣ ਵਾਲੇ ਕੁਝ ਸਾਲ ਪੰਜਾਬ ਦਾ ਭਵਿੱਖ ਕਰਨਗੇ ਤੈਅ, ਲੋਕਾਂ ਨੂੰ ਹੋਣਾ ਹੋਵੇਗਾ ਜਾਗਰੂਕ
ਕਾਲਜ ਨੂੰ ਐਮ.ਪੀ. ਲੈਡਸ ਫੰਡਸ ਤੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਕੀਤੀ ਘੋਸ਼ਣਾ

ਮਾਹਿਲਪੁਰ (ਹੁਸ਼ਿਆਰਪੁਰ) 4 ਦਸੰਬਰ(ਬਿਊਰੋ) : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਦੇਸ਼ ਦੇ ਸਾਹਮਣੇ ਅੱਜ ਬਹੁਤ ਚੁਨੌਤੀਆਂ ਹਨ, ਜਿਸ ਤਰ੍ਹਾਂ ਕੇਂਦਰ ਸਰਕਾਰ ਸਾਡੇ ਅਧਿਕਾਰਾਂ ਦੀ ਘਾਣ ਕਰ ਰਹੀ ਹੈ, ਐਸੇ ਸਮੇਂ ਵਿਚ ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਆ ਕੇ ਆਪਣੇ ਅਧਿਕਾਰਾਂ ਦੀ ਰੱਖਿਆ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਜਿਸ ਤਰ੍ਹਾਂ ਸੂਬੇ ਦੇ ਨੌਜਵਾਨਾਂ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਉਸੇ ਤਰ੍ਹਾਂ ਪੰਜਾਬ ਦੀਆਂ ਆਉਣ ਵਾਲੀਆਂ ਚੁਨੌਤੀਆਂ ਦਾ ਵੀ ਡੱਟ ਕੇ ਸਾਹਮਣਾ ਕਰਨਾ ਪਵੇਗਾ। ਉਹ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਚ ਪੰਜਾਬ ਯੂਨੀਵਰਸਿਟੀ ਦੇ ਜੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਵਿਚ ਉਨ੍ਹਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਾਲਜ ਨੂੰ ਐਮ.ਪੀ. ਲੈਡਸ ਫੰਡ ਵਿਚੋਂ 5 ਲੱਖ ਰੁਪਏ ਦੇਣ ਦੀ ਘੋਸ਼ਣਾ ਵੀ ਕੀਤੀ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਨੌਜਵਾਨਾਂ ਦੇ ਇਸ ਇਕੱਠ ਨੂੰ ਦੇਖ ਕੇ ਉਨ੍ਹਾਂ ਨੂੰ ਊਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਕਾਲਜ ਤੋਂ ਨਿਕਲੇ ਵਿਦਿਆਰਥੀਆਂ ਨੇ ਆਪਣੀ ਪ੍ਰਤੀਭਾ ਦਾ ਲੋਹਾ ਮਨਵਾ ਕੇ ਦੇਸ਼ ਵਿਦੇਸ਼ ਵਿਚ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਯੁਵਕ ਤੇ ਵਿਰਾਸਤੀ ਮੇਲੇ ਸਾਨੂੰ ਆਪਣੇ ਸਭਿਆਚਾਰ ਤੇ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਪਹਿਲ ਕਰਨੀ ਹੋਵੇਗੀ ਕਿਉਂਕਿ ਆਉਣ ਵਾਲੇ ਕੁਝ ਸਾਲ ਪੰਜਾਬ ਦਾ ਭਵਿੱਖ ਤੈਅ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਜਦ ਕਿਸਾਨਾਂ ਦੇ ਅਧਿਕਾਰਾਂ ਦੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੂਰਾ ਪੰਜਾਬ ਪਾਰਟੀਬਾਜੀ ਛੱਡ ਕੇ ਇਕਜੁਟ ਹੋ ਕੇ ਕਿਸਾਨਾਂ ਨਾਲ ਖੜ੍ਹਾ ਹੋਇਆ ਅਤੇ ਕੇਂਦਰ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਮਜ਼ਬੂਰ ਕੀਤਾ। ਇਸ ਤਰ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹਿੱਤਾਂ ਤੇ ਦੇਸ਼ ਵਿਚ ਲੋਕਤੰਤਰ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਖੜ੍ਹਾ ਹੋਣਾ ਹੋਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗਰੀਬਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਬਹੁਤ ਹੀ ਘੱਟ ਸਮੇਂ ਵਿਚ ਸਾਰੇ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸੂਬਾ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ, ਜਦ ਤੱਕ ਉਸ ਦੇ ਸਾਧਨ ਅਤੇ ਖਰਚੇ ਮੇਲ ਨਹੀਂ ਖਾਂਦੇ। ਇਸ ਲਈ ਲੋਕਾਂ ਨੂੰ ਜਾਗਰੂਕ ਹੋ ਕੇ ਆਪਣੇ ਲੋਕ ਪ੍ਰਤੀਨਿੱਧੀਆਂ ਤੇ ਨੇਤਾਵਾਂ ਨਾਲ ਵੀ ਸਵਾਲ ਕਰਨੇ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਪੰਜਾਬ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਹੈ। ਉਨ੍ਹਾਂ ਖੇਤੀ ਕਾਨੂੰਨਾਂ ਸਬੰਧੀ ਪੁੱਛੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਲੋਕ ਸਭਾ ਵਿਚ ਮੰਗ ਰੱਖੀ ਸੀ ਕਿ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਹਰ ਕਿਸਾਨ ਦੇ ਪਰਿਵਾਰ ਨੂੰ ਕੇਂਦਰ ਸਰਕਾਰ 5 ਕਰੋੜ ਰੁਪਏ ਆਰਥਿਕ ਸਹਾਇਤਾ ਤੇ ਇਕ ਸਰਕਾਰੀ ਨੌਕਰੀ ਦੇਵੇ ਪਰੰਤੂ ਕੇਂਦਰ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਸ਼ਹੀਦ ਕਿਸਾਨਾਂ ਦੇ ਅੰਕੜੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਹਿੱਤ ਵਿਚ ਫੈਸਲਾ ਲੈਂਦੇ ਹੋਏ ਨਾ ਸਿਰਫ ਪੀੜਤ ਕਿਸਾਨ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਬਲਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੀ ਸੌਂਪੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਵੇ। ਇਸ ਦੌਰਾਨ ਕਾਲਜ ਪ੍ਰਬੰਧਕ ਕਮੇਟੀ ਵਲੋਂ ਸੰਸਦ ਮਨੀਸ਼ ਤਿਵਾੜੀ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸਿੱਖ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਮੈਨੇਜਰ ਇੰਦਰਜੀਤ ਸਿੰਘ, ਸਕੱਤਰ ਗੁਰਿੰਦਰ ਸਿੰਘ ਬੈਂਸ, ਸਕੱਤਰ ਗੁਰਮੇਲ ਸਿੰਘ ਗਿੱਲ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰੋ: ਪਰਵਿੰਦਰ ਸਿੰਘ, ਹਰਪਾਲ ਸਿੰਘ ਹਰਪੁਰਾ, ਦਲਜੀਤ ਸਹੋਤਾ, ਪਵਨ ਦੀਵਾਨ, ਹਰਬੰਸ ਸਿੰਘ, ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਪ੍ਰੀਤ ਮਹਿੰਦਰ, ਪ੍ਰੋ: ਜੇ.ਬੀ. ਸੇਖੋਂ, ਪਵਨਦੀਪ ਕੌਰ ਚੀਮਾ, ਸਰਵਨ ਸਿੰਘ, ਗੁਰਦੇਵ ਸਿੰਘ ਗਿੱਲ, ਅਰਜੁਨ ਅਵਾਰਡੀ ਪ੍ਰੋ: ਰਾਕੇਸ਼ ਕੁਮਾਰ, ਪ੍ਰੋ: ਵਿਮਲਾ ਜਸਵਾਲ, ਵਰਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated