ਚੰਡੀਗੜ੍ਹ( ਬਿਊਰੋ ) : ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਜਿਸ ਵਿੱਚ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਘੱਟੋ-ਘੱਟ ਉਜਰਤ ਵਧਾਉਣ ਦਾ ਫੈਸਲਾ ਕੀਤਾ ਹੈ। ਹਰ ਦਰਿਆ ਤੋਂ ਰੇਤੇ ਦਾ ਰੇਟ 5 ਰੁਪਏ 50 ਪੈਸੇ ਹੋਵੇਗਾ।ਕੋਈ ਵੀ ਕਿਸਾਨ ਆਪਣੇ ਖੇਤ ਤੋਂ 3 ਫੁੱਟ ਤੱਕ ਮਿੱਟੀ ਚੁੱਕਵਾ ਸਕਦਾ ਹੈ, ਕੋਈ ਰਾਇਲਟੀ ਨਹੀਂ ਲਈ ਜਾਵੇਗੀ।ਇੱਟ ਭੱਠੇ ਨੂੰ ਮਾਈਨਿੰਗ ਨੀਤੀ ਤੋਂ ਬਾਹਰ ਕਰਨ ਦਾ ਫੈਸਲਾ ਲਿਆ ਗਿਆ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਇਸ਼ਾਰਾ ਕੀਤਾ ਸੀ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਲਵੇਗੀ ਜਿਸ ਦਾ ਭਾਵ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਸੀ।
LATEST.. ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਕੱਚੇ ਮੁਲਾਜ਼ਮ ਹੋਣਗੇ ਪੱਕੇ..more Read..
- Post published:November 9, 2021