Prime Punjab Times

Latest news
दरबार बाबा सोहन सिंह जी महाराज गांव जलोटा में दूसरा सभ्याचारक मेला करवाया 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਚੋਰੀ ਦੇ ਕੇਸ 'ਚ 02 ਦੋਸ਼ੀ ਕਾਬੂ,ਚੋਰੀਸ਼ੁਦਾ 03 ਮੋਟਰਸਾਈਕਲ ਬਰਾਮਦ  ਨਹਿਰ 'ਚ ਨਹਾਉਣ ਗਏ 24 ਸਾਲਾ ਨੌਜਵਾਨ ਦੀ ਡੁੱਬਣ ਨਾਲ ਮੌ+ਤ ਬਰਖਾਸਤ ਕੀਤੇ ਹੈਡਮਾਸਟਰਾਂ ਨੂੰ ਤੁਰੰਤ ਬਹਾਲ ਕਰੇ ਸਰਕਾਰ - ਗੌਰਮਿੰਟ ਟੀਚਰ ਯੂਨੀਅਨ शाहपुरकंडी बैराज के पावर हाउस में घुसा पानी, भारी नुकसान सहित पावर हाऊस के निर्माण में बाधा ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing LATEST.. ਮੁੱਖ ਮੰਤਰੀ ਚੰਨੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਹੋਏ ਨਤਮਸਤਕ

LATEST.. ਮੁੱਖ ਮੰਤਰੀ ਚੰਨੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਹੋਏ ਨਤਮਸਤਕ

ਖੁਰਾਲਗੜ੍ਹ, 18 ਦਸੰਬਰ(ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਾਨਵਤਾ ਦੀ ਭਲਾਈ, ਸਮਾਜ ਦੇ ਹਰੇਕ ਵਰਗ ਨੂੰ ਬਰਾਬਰੀ ਦਾ ਸਥਾਨ ਦੇਣ ਅਤੇ ਨਰੋਆ ਅਤੇ ਵਧੀਆ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ। ਓਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਆਪ ਜੀ ਨੇ ਆਪਣੀ ਬਾਣੀ ਰਾਹੀਂ ਅਜਿਹੇ ਸਮਾਜ ਦਾ ਸੰਕਲਪ ਰੱਖਿਆ ਜਿਸ ਵਿਚ ਕਿਸੇ ਨੂੰ ਕੋਈ ਦੁੱਖ ਤਕਲੀਫ ਨਾ ਹੋਵੇ।
ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਪ੍ਰਬੰਧਕ ਕਮੇਟੀ, ਸ੍ਰੀ ਖੁਰਾਲਗੜ੍ਹ ਸਾਹਿਬ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਅਤੇ ਪ੍ਰਧਾਨ ਭਾਈ ਕੇਵਲ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਉ ਭੇਟ ਕੀਤਾ।
ਇਸ ਉਪਰੰਤ ਮੁੱਖ ਮੰਤਰੀ ਚੰਨੀ ਪਾਵਨ ਅਸਥਾਨ ਚਰਨ ਛੋਹ ਗੰਗਾ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਸੰਤ ਸਰਵਣ ਦਾਸ ਅਤੇ ਸਤਵਿੰਦਰਜੀਤ ਸਿੰਘ ਹੀਰਾ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਕਾਂਗਰਸੀ ਆਗੂ ਨਿਮਿਸ਼ਾ ਮਹਿਤਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਆਈ.ਜੀ. ਜੀ.ਐਸ. ਢਿੱਲੋਂ ਅਤੇ ਜ਼ਿਲ੍ਹਾ ਪੁਲੀਸ ਮੁਖੀ ਕੁਲਵੰਤ ਸਿੰਘ ਹੀਰ ਹਾਜ਼ਰ ਸਨ।

error: copy content is like crime its probhihated