ਹੁਸ਼ਿਆਰਪੁਰ, 06 ਦਸੰਬਰ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਥਾਣਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਲਾਇਸੈਂਸੀ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਬੰਧਤ ਐਸ.ਐਚ.ਓਜ਼ ਤੁਰੰਤ ਕਾਰਵਾਈ ਸ਼ੁਰੂ ਕਰਨ ਤਾਂ ਜੋ ਅਸਲਾ ਧਾਰਕ ਅੱਜ ਤੋਂ ਹੀ ਆਪਣੇ ਹਥਿਆਰ ਜਮਾਂ ਕਰਵਾ ਸਕਣ।