– 7,20 ਅਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬੀ.ਐਲ.ਓਜ਼
ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਤੋਂ ਫਾਰਮ ਕਰਨਗੇ ਪ੍ਰਾਪਤ
– ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਾਂ ਬਣਾਉਣ,ਸੁਧਾਈ ਅਤੇ ਕਟੌਤੀ ਲਈ ਕਮਿਸ਼ਨ ਦੀ ਵੈੱਬਸਾਈਟ ਜਾਂ ਵੋਟਰ ਹੈਲਪਲਾਈਨ ਐਪ ‘ਤੇ ਆਨਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ
ਹੁਸ਼ਿਆਰਪੁਰ, 06 ਨਵੰਬਰ(ਬਿਊਰੋ ਚੀਫ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ, 2022 ਤੱਕ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ, ਉਹ 30 ਨਵੰਬਰ ਤੱਕ ਆਪਣੇ ਫ਼ਾਰਮ ਬੀ.ਐਲ.ਓਜ਼, ਈ.ਆਰ.ਓ. ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 7, 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਵਿੱਚ ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬੈਠ ਕੇ ਯੋਗ ਵਿਅਕਤੀਆਂ ਤੋਂ ਫਾਰਮ ਪ੍ਰਾਪਤ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਵਿਅਕਤੀ ਆਪਣੀ ਵੋਟ ਬਣਾਉਣ, ਦਰੁਸਤ ਕਰਨ ਅਤੇ ਕਟਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ nvsp.in ਜਾਂ ਵੋਟਰ ਹੈਲਪਲਾਈਨ ਐਪ ‘ਤੇ ਵੀ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਵੋਟ ਸਬੰਧੀ ਕੋਈ ਵੀ ਜਾਣਕਾਰੀ ਟੋਲ ਫ੍ਰੀ ਨੰਬਰ 1950 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।