Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing LATEST.. ਸ਼੍ਰੋ.ਅ.ਦ(ਬ)-ਬਸਪਾ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਕੰਡੀ ਏਰੀਆ..

LATEST.. ਸ਼੍ਰੋ.ਅ.ਦ(ਬ)-ਬਸਪਾ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਕੰਡੀ ਏਰੀਆ..

ਸ਼੍ਰੋ.ਅ.ਦ(ਬ) – ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਕੰਡੀ ਏਰੀਆ ਡਵੈਲਪਮੈਂਟ ਬੋਰਡ ਦਾ ਕੀਤਾ ਜਾਵੇਗਾ ਗਠਨ :  ਸੁਖਬੀਰ ਬਾਦਲ

ਸੁਸ਼ੀਲ ਪਿੰਕੀ ਦੇ ਹੱਕ ਵਿੱਚ ਸੁਖਬੀਰ ਬਾਦਲ ਨੇ ਤਲਵਾੜਾ ਵਿਖੇ ਕੀਤੀ ਰੈਲੀ

ਤਲਵਾੜਾ / ਦਸੂਹਾ 25 ਨਵੰਬਰ (ਚੌਧਰੀ ) : ਵੀਰਵਾਰ ਨੂੰ ਤਲਵਾੜਾ ਦੀ ਖੋਖਾ ਮਾਰਕੀਟ ਵਿਖੇ ਸ਼੍ਰੋਮਣੀ ਅਕਾਲੀ ਦਲ -ਬਸਪਾ ਗਠਜੋੜ ਦੀ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਇੱਕ ਰੈਲੀ ਦਸੂਹਾ ਵਿਧਾਨ ਸਭਾ ਤੋਂ ਗਠਜੋੜ ਦੇ ਸਾਂਝੇ ਉਮੀਦਵਾਰ ਸੁਸ਼ੀਲ ਪਿੰਕੀ ਦੀ ਅਗਵਾਈ ਹੇਠ ਹੋਈ। ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਦੇ ਸੂਬਾ ਜਰਨਲ ਸਕੱਤਰ ਭਗਵਾਨ ਸਿੰਘ ਚੌਹਾਨ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਰੈਲੀ ਦੋਰਾਨ ਸਟੇਜ ਤੋਂ ਵੱਖ-ਵੱਖ ਬੁਲਾਰਿਆਂ ਨੇ ਦਸੂਹਾ ਨੂੰ ਜਿਲ੍ਹਾ ਬਣਾਉਣ ਲਈ ਅਤੇ ਕੰਢੀ ਦੀਆਂ ਸਮੱਸਿਆਵਾਂ ਨੂੰ ਖਤਮ ਕਰਨ ਲਈ ਪਹਿਲ ਦੇ ਤੌਰ ਤੇ ਕੰਮ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕੀ ਅਕਾਲੀ-ਬਸਪਾ ਗਠਜੋੜ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ 13 ਵਾਅਦੇ ਕੀਤੇ ਗਏ ਹਨ। ਜਿਸ ਨੂੰ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਪਹਿਲ ਦੇ ਤੌਰ ਤੇ ਪੂਰਾ ਕੀਤਾ ਜਾਵੇਗਾ। ਬਾਦਲ ਨੇ ਕਿਹਾ ਕਿ ਗਠਜੋੜ ਦੀ ਸਰਕਾਰ ਆਉਣ ਤੋਂ ਬਾਅਦ ਕੰਡੀ ਏਰੀਆ ਡਿਵੈਲਪਮੈਂਟ ਬੋਰਡ ਬਣਾਇਆ ਜਾਵੇਗਾ। ਜਿਸ ਦਾ ਮੰਤਰੀ ਕੰਡੀ ਏਰੀਆ ਦੇ ਵਿੱਚੋਂ ਜਿੱਤ ਕੇ ਆਇਆ ਹੋਇਆ ਵਿਧਾਇਕ ਹੀ ਬਣਾਇਆ ਜਾਵੇਗਾ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਲੰਬੇ ਹੱਥੀਂ ਲੈਂਦੇ ਹੋਏ ਕਿਹਾ ਕੀ ਇਹ ਸਾਰੀਆਂ ਪਾਰਟੀਆਂ ਦੀ ਕਮਾਂਡ ਦਿੱਲੀ ਵਿੱਚ ਬੈਠੇ ਉਪਰਲੇ ਲੀਡਰਾਂ ਦੇ ਕੋਲ ਹੈ । ਪਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪੰਜਾਬ ਵਿੱਚੋਂ ਉਠਿਆ ਹੋਇਆ ਪਾਰਟੀਆਂ ਹਨ। ਜੋ ਪੰਜਾਬ ਦੇ ਲੋਕ ਦੀਆਂ ਸਮੱਸਿਆਵਾਂ ਨੂੰ ਬਿਹਤਰ ਜਾਣਦੀਆਂ ਹਨ। ਉਨ੍ਹਾਂ ਨੇ ਕੰਢੀ ਖੇਤਰ ਦੇ ਲੋਕਾਂ ਨੂੰ ਸੁਸ਼ੀਲ ਪਿੰਕੀ ਦੇ ਹੱਕ ਵਿੱਚ ਵੋਟ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਤੇ ਬਸਪਾ ਜੋਨ ਇੰਚਾਰਜ ਸਾਬਕਾ ਕਾਨੂੰਗੋ ਗੋਬਿੰਦ, ਮੁਕੇਰੀਆਂ ਤੋਂ ਗਠਜੋੜ ਦੇ ਸਾਂਝੇ ਉਮੀਦਵਾਰ ਸਰਬਜੋਤ ਸਿੰਘ ਸਾਬੀ, ਦੀਪਕ ਰਾਣਾ, ਜੁਗਿੰਦਰ ਮਿਨਹਾਸ, ਅਮਰਪਾਲ ਜੌਹਰ, ਅਮਨਦੀਪ ਹੈਪੀ, ਬਲਾਕ ਹਾਜੀਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਟਿੰਮੀ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਬੀਬੀ ਸੁਖਜੀਤ ਕੌਰ ਸਾਹੀ, ਕਿਰਪਾਲ ਸਿੰਘ ਗੇਰਾ, ਸਤਨਾਮ ਸਿੰਘ ਸੈਣੀ, ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਬਸਪਾ ਦੇ ਦੇ ਆਗੂ ਅਤੇ ਕਾਰਜ ਕਰਤਾ ਸ਼ਾਮਲ ਸਨ।