ਗੁਰਦਾਸਪੁਰ 11 ਨਵੰਬਰ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 2 ਗ੍ਰਾਮ ਹੈਰੋਇਨ ਅਤੇ 100 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀਆ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਡਰੇਨ ਪੁੱਲ ਬਰੀਲਾ ਖ਼ੁਰਦ ਤੋ ਸੁੱਚਾ ਮਸੀਹ ਪੁੱਤਰ ਚਿਰਾਗ ਮਸੀਹ ਵਾਸੀ ਧੀਦੋਵਾਲ ਨੂੰ ਸ਼ੱਕ ਪੈਣ ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 2 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਸਤਪਾਲ ਸਪੈਸ਼ਲ ਬਰਾਂਚ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਕਲਾਨੋਰ ਤੋ ਅਮਰਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਧੀਦੋਵਾਲ ਨੂੰ ਏਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਤੇ ਮੋਟਰ-ਸਾਈਕਲ ਨੰਬਰ ਪੀ ਬੀ 35 0979 ਸਮੇਤ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਕਲਾਨੋਰ ਸੂਚਨਾ ਭੇਜੀ ਜਿਸ ਤੇ ਕਾਰਵਾਈ ਕਰਦੇ ਹੋਏ ਐਸ ਆਈ ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਪਾਸੋ 100 ਗ੍ਰਾਮ ਅਫ਼ੀਮ ਬਰਾਮਦ ਹੋਈ ।