ਟਾਂਡਾ / ਦਸੂਹਾ 16 ਨਵੰਬਰ (ਚੌਧਰੀ) : ਥਾਣਾ ਟਾਂਡਾ ਪੁਲਿਸ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ । ਮੁਲਜਮ ਦੀ ਪਛਾਣ ਜੈਮਲ ਫੱਤਾ ਪੁੱਤਰ ਸਰੂਪ ਲਾਲ ਵਾਸੀ ਚੰਡੀਗੜ੍ਹ ਕਲੋਨੀ ਟਾਂਡਾ ਵਜੋਂ ਹੋਈ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚੳ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਏਐਸਆਈ ਪ੍ਰਗਟ ਸਿੰਘ , ਏਐਸਆਈ ਸੰਗਤ ਸਿੰਘ , ਏਐਸਆਈ ਲੋਕ ਰਾਮ ਨੇ ਸਮੇਤ ਪੁਲਿਸ ਪਾਰਟੀ ਰਾਤ ਨੂੰ ਗਸ਼ਤ ਦੌਰਾਨ ਟਾਂਡਾ ਪੁਲੀ ਨਜਦੀਕ ਇੱਕ ਮੋਨੇ ਵਿਅਕਤੀ ਨੂੰ ਸ਼ੱਕ ਦੀ ਬਿਨਾਅ ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਜੈਮਲ ਫੱਤਾ ਦੱਸਿਆ । ਟਾਂਡਾ ਪੁਲਿਸ ਨੂੰ ਉਕਤ ਵਿਅਕਤੀ ਦੀ ਤਲਾਸ਼ੀ ਦੌਰਾਨ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ । ਏਐਸਆਈ ਪ੍ਰਗਟ ਸਿੰਘ ਨੇ ਪੁਲਿਸ ਪਾਰਟੀ ਦੀ ਮੱਦਦ ਨਾਲ ਉਕਤ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਥਾਣਾ ਟਾਂਡਾ ਲਿਆਂਦਾ ਤੇ ਮਾਮਲਾ ਦਰਜ ਕਰਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ।