ਹੁਸ਼ਿਆਰਪੁਰ, 16 ਦਸੰਬਰ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਜ਼ਿਲ੍ਹੇ ਵਿਚ 31 ਦਸੰਬਰ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਤੇ ਰਾਜ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਸਿਹਤ ਨਿਰਦੇਸ਼ਾਂ ਦੀ ਪਾਲਣਾ ਜਿਵੇਂ ਕਿ ਦੋ ਗਜ਼ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖਿਲਾਫ਼ ਸਖਤੀ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ-2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
LATEST.. ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਕੋਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ 31 ਦਸੰਬਰ ਤੱਕ ਵਧਾਇਆ
- Post published:December 16, 2021