Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing LATEST.. ਮੁੱਖ ਮੰਤਰੀ ਚੰਨੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਹੋਏ ਨਤਮਸਤਕ

LATEST.. ਮੁੱਖ ਮੰਤਰੀ ਚੰਨੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਹੋਏ ਨਤਮਸਤਕ

ਖੁਰਾਲਗੜ੍ਹ, 18 ਦਸੰਬਰ(ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਾਨਵਤਾ ਦੀ ਭਲਾਈ, ਸਮਾਜ ਦੇ ਹਰੇਕ ਵਰਗ ਨੂੰ ਬਰਾਬਰੀ ਦਾ ਸਥਾਨ ਦੇਣ ਅਤੇ ਨਰੋਆ ਅਤੇ ਵਧੀਆ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ। ਓਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਆਪ ਜੀ ਨੇ ਆਪਣੀ ਬਾਣੀ ਰਾਹੀਂ ਅਜਿਹੇ ਸਮਾਜ ਦਾ ਸੰਕਲਪ ਰੱਖਿਆ ਜਿਸ ਵਿਚ ਕਿਸੇ ਨੂੰ ਕੋਈ ਦੁੱਖ ਤਕਲੀਫ ਨਾ ਹੋਵੇ।
ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਪ੍ਰਬੰਧਕ ਕਮੇਟੀ, ਸ੍ਰੀ ਖੁਰਾਲਗੜ੍ਹ ਸਾਹਿਬ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਅਤੇ ਪ੍ਰਧਾਨ ਭਾਈ ਕੇਵਲ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਉ ਭੇਟ ਕੀਤਾ।
ਇਸ ਉਪਰੰਤ ਮੁੱਖ ਮੰਤਰੀ ਚੰਨੀ ਪਾਵਨ ਅਸਥਾਨ ਚਰਨ ਛੋਹ ਗੰਗਾ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਸੰਤ ਸਰਵਣ ਦਾਸ ਅਤੇ ਸਤਵਿੰਦਰਜੀਤ ਸਿੰਘ ਹੀਰਾ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਕਾਂਗਰਸੀ ਆਗੂ ਨਿਮਿਸ਼ਾ ਮਹਿਤਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਆਈ.ਜੀ. ਜੀ.ਐਸ. ਢਿੱਲੋਂ ਅਤੇ ਜ਼ਿਲ੍ਹਾ ਪੁਲੀਸ ਮੁਖੀ ਕੁਲਵੰਤ ਸਿੰਘ ਹੀਰ ਹਾਜ਼ਰ ਸਨ।