Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing LATEST… ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਅਦਾ ਕਰਨ ਦਾ ਸੁਨਿਹਰੀ ਮੌਕਾ

LATEST… ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਅਦਾ ਕਰਨ ਦਾ ਸੁਨਿਹਰੀ ਮੌਕਾ

ਸੁਜਾਨਪੁਰ 11 ਨਵੰਬਰ (ਅਵਿਨਾਸ਼ ਸ਼ਰਮਾ) : ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਫੈਸਲਾ ਲੈੰਦੇ ਹੋਏ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦਫਤਰ ਨਗਰ ਨਿਗਮ ਨੂੰ ਅਦਾ ਕਰਨ ਦਾ ਸੁਨਿਹਰੀ ਮੌਕਾ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ ਮਿਤੀ 15 ਸਤੰਬਰ 2021 ਤੋ ਵਨ-ਟਾਈਮ-ਸੈਟਲਮੈਟ ਸਕੀਮ ਜਾਰੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ 30 ਅਪ੍ਰੈਲ 2013 ਤੋ ਨਗਰ ਨਿਗਮ ਪਠਾਨਕੋਟ ਦੀ ਹਦੂਦ ਅੰਦਰ ਸਾਮਿਲ ਹਰੇਕ ਤਰ੍ਹਾਂ ਦੀਆਂ ਪ੍ਰਾਪਰਟੀਆਂ (ਰਿਹਾਇਸੀ,ਗੈਰ-ਰਿਹਾਇਸੀ, ਇੰਡਸਟਰੀਅਲ, ਸੋਪਿੰਗ ਕੰਪਲੈਕਸ, ਫਲੈਟਸ ਆਦਿ) ਤੇ ਸੈਲਫ ਅਸੈਸਮੈਂਟ ਅਧਾਰ ਤੇ ਪ੍ਰਾਪਰਟੀ ਟੈਕਸ ਲਾਗੂ ਕੀਤਾ ਗਿਆ ਸੀ, ਪ੍ਰੰਤੂ ਕੁੱਝ ਪ੍ਰਾਪਰਟੀਆਂ ਦੇ ਮਾਲਕਾ/ਕਾਬਜਕਾਰਾਂ ਵੱਲੋਂ ਅਜੇ ਤੱਕ ਵੀ ਆਪਣੀਆਂ ਸਬੰਧਤ ਪ੍ਰਾਪਰਟੀਆਂ ਦਾ ਬਣਦਾ ਪ੍ਰਾਪਰਟੀ ਟੈਕਸ ਦਫਤਰ ਨਗਰ ਨਿਗਮ ਨੂੰ ਅਦਾ ਨਹੀ ਕੀਤਾ ਗਿਆ ਹੈ। ਇਸ ਸਬੰਧੀ ਸੁਨਹਿਰੀ ਮੋਕਾ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ 15 ਸਤੰਬਰ 2021 ਤੋ ਵਨ-ਟਾਈਮ-ਸੈਟਲਮੈਟ ਸਕੀਮ ਜਾਰੀ ਕੀਤੀ ਹੈ।
ਡਿਪਟੀ ਕਮਿਸਨਰ ਨੇ ਅੱਗੇ ਦੱਸਿਆ ਕਿ ਇਸ ਸਕੀਮ ਅਨੁਸਾਰ ਵਿਤੀ ਸਾਲ 2013-14 ਤੋ ਵਿਤੀ ਸਾਲ 2019-20 ਤੱਕ ਬਣਦੀ ਪ੍ਰਾਪਰਟੀ ਟੈਕਸ ਦੀ ਰਕਮ ਸਮੇਤ ਵਿਆਜ ਅਤੇ ਪੈਨੇਲਟੀ (ਕੁੱਲ ਆਊਟ ਸਟੇਡਿੰਗ ਰਕਮ) ਅਤੇ ਵਿੱਤੀ ਸਾਲ 2020-21 ਤੱਕ ਬਣਦੀ ਪ੍ਰਾਪਰਟੀ ਟੈਕਸ ਦੀ ਰਕਮ ਇੱਕ ਮੁਸਤ ਜਮ੍ਹਾਂ ਕਰਵਾਉਣ ਤੇ 30 ਨਵੰਬਰ 2021 ਤੱਕ 10 ਫੀਸਦ ਰਾਹਤ ਪ੍ਰਾਪਤ ਕੀਤੀ ਜਾ ਸਕਦੀ ਹੈ । ਇਸ ਲਈ ਕਰਦਾਤਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪ੍ਰਾਪਰਟੀ ਟੈਕਸ ਦੇ ਬਕਾਏ ਦੀ ਕੁੱਲ ਆਊਟ ਸਟੈਡਿੰਗ ਰਕਮ ਇਕ ਮੁਸਤ ਜਮ੍ਹਾਂ ਕਰਵਾ ਕੇ ਪੰਜਾਬ ਸਰਕਾਰ ਦੀ ਇਸ ਸੁਨਿਹਰੀ ਸਕੀਮ ਦਾ ਲਾਭ ਲੈਣ।