Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing LATEST.. ਜ਼ਿਲ੍ਹਾ ਮੈਜਿਸਟਰੇਟ ਨੇ ਵਾਰਡ ਅਟੈਂਡੈਟਾਂ ਦੀ ਭਰਤੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ 

LATEST.. ਜ਼ਿਲ੍ਹਾ ਮੈਜਿਸਟਰੇਟ ਨੇ ਵਾਰਡ ਅਟੈਂਡੈਟਾਂ ਦੀ ਭਰਤੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ 

14 ਨਵੰਬਰ ਨੂੰ ਜ਼ਿਲ੍ਹੇ ਦੇ 11 ਪ੍ਰੀਖਿਆ ਕੇਂਦਰਾਂ ’ਚ ਲਈ ਜਾਵੇਗੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੀ ਉਕਤ ਭਰਤੀ ਪ੍ਰੀਖਿਆ

ਹੁਸ਼ਿਆਰਪੁਰ, 12 ਨਵੰਬਰ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਵਾਰਡ ਅਟੈਂਡੈਂਟਾਂ ਦੀਆਂ 800 ਆਸਾਮੀਆਂ ਨੂੰ ਭਰਨ ਸਬੰਧੀ ਭਰਤੀ ਪ੍ਰੀਖਿਆ ਦੇ ਮੱਦੇਨਜ਼ਰ 13 ਤੋਂ 14 ਨਵੰਬਰ ਤੱਕ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਸੀ.ਆਰ.ਪੀ.ਸੀ. ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਵਿਚ ਉਨ੍ਹਾਂ ਦੱਸਿਆ ਕਿ ਵਾਇਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਵਾਰਡ ਅਟੈਂਡੈਂਟਾਂ ਦੀਆਂ ਉਕਤ ਆਸਾਮੀਆਂ ਨੂੰ ਭਰਨ ਲਈ ਪ੍ਰੀਖਿਆ 14 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹੇ ਦੇ 11 ਪ੍ਰੀਖਿਆ ਕੇਂਦਰਾਂ ਵਿਚ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰੀਖਿਆ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਊਨਾ ਰੋਡ, ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ, ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਹਰਿਆਣਾ, ਗੁਰੂ ਨਾਨਕ ਇੰਸਟੀਚਿਊਟ ਆਫ਼ ਫਾਰਮੇਸੀ ਡੱਲੇਵਾਲ (ਹਰਿਆਣਾ), ਰਿਆਤ-ਬਾਹਰਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਨੈਨੋ ਟੈਕਨਾਲੋਜੀ ਬੋਹਨ, ਡੀ.ਏ.ਵੀ. ਕਾਲਜ ਹੁਸ਼ਿਆਰਪਰੁ, ਡੀ.ਏ.ਵੀ. ਕਾਲਜਿਏਟ ਚੰਡੀਗੜ੍ਹ ਰੋਡ, ਐਸ.ਡੀ. ਕਾਲਜ  ਫਗਵਾੜਾ ਰੋਡ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਆਰਿਆ ਸਮਾਜ ਰੋਡ ਹੁਸ਼ਿਆਰਪੁਰ, ਪੰਡਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ਕਰਵਾਈ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਪ੍ਰੀਖਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੀ ਇਕੱਤਰ ਹੋਣ ’ਤੇ ਪਾਬੰਦੀ ਲਗਾਈ ਗਈ ਹੈ।

ਅਪਨੀਤ ਰਿਆਤ ਨੇ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਤੇ ਟਰੈਫਿਕ ਪ੍ਰਬੰਧ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਹਨ ਜਦਕਿ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਪੀ੍ਰਖਿਆ ਕੇਂਦਰਾਂ ਵਿਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਉਮੀਦਵਾਰਾਂ ਦੀ ਥਰਮਲ ਸਕੈਨਿੰਗ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਹਨ।

error: copy content is like crime its probhihated