Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing LATEST.. ਜ਼ਿਲ੍ਹੇ ’ਚ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ’ਤੇ ਮੁਹੱਈਆ ਕਰਵਾਇਆ ਜਾਵੇਗਾ ਰੇਤ : ਅਪਨੀਤ ਰਿਆਤ

LATEST.. ਜ਼ਿਲ੍ਹੇ ’ਚ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ’ਤੇ ਮੁਹੱਈਆ ਕਰਵਾਇਆ ਜਾਵੇਗਾ ਰੇਤ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਰੇਤ ਡੀਲਰਾਂ ਨੂੰ ਸਰਕਾਰ ਵਲੋਂ ਨਿਰਧਾਰਤ ਕੀਮਤ ’ਤੇ ਰੇਤ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
ਕਿਹਾ,ਵੱਧ ਕੀਮਤ ਵਸੂਲਣ ਵਾਲੇ ਵਿਅਕਤੀ ਖਿਲਾਫ਼ ਅਪਨਾਈ ਜਾਵੇਗੀ ਸਖਤ ਕਾਨੂੰਨੀ ਕਾਰਵਾਈ
ਮਾਈਨਿੰਗ ਵਿਭਾਗ ਨੂੰ ਸਰਕਾਰ ਦੇ ਹੁਕਮ ਦੀ ਸਖਤੀ ਨਾਲ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼
ਲੋਕ ਸ਼ਿਕਾਇਤ ਨੰਬਰ 01882-220302 ’ਤੇ ਫੋਨ ਕਰਕੇ ਅਤੇ 94781-83865 ’ਤੇ ਵਟਸਐਪ ਕਰਕੇ ਦਰਜ ਕਰਵਾ ਸਕਦੇ ਹਨ ਸ਼ਿਕਾਇਤ

ਹੁਸ਼ਿਆਰਪੁਰ, 15 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ- 2021’ ਤਹਿਤ ਲੋਕਾਂ ਨੂੰ ਰੇਤ ਘੱਟ ਤੋਂ ਘੱਟ ਵਾਜਬ ਰੇਟਾਂ ’ਤੇ ਮੁਹੱਈਆ ਕਰਵਾਉਣ ਸਬੰਧੀ ਮਨਜ਼ੂਰੀ ਜਾਰੀ ਕਰ ਦਿੱਤੀ ਗਈ ਹੈ, ਜਿਸ ਤਹਿਤ ਹੁਣ ਜ਼ਿਲ੍ਹੇ ਦੀਆਂ ਨਿਰਧਾਰਤ ਖੱਡਾਂ ਵਿਚ ਰੇਤ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ’ਤੇ ਉਪਭੋਗਤਾ ਨੂੰ ਮੁਹੱਈਆ ਕਰਵਾਈ ਜਾਵੇਗੀ, ਜਿਸ ਵਿਚ ਲੋਡਿੰਗ ਦਾ ਖਰਚਾ ਵੀ ਸ਼ਾਮਲ ਹੈ। ਜਦਕਿ ਟਰਾਂਸਪੋਰਟ ਦਾ ਖਰਚ ਉਪਭੋਗਤਾ ਨੂੰ ਦੇਣਾ ਪਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਉਣ ਵਾਲੇ ਦਿਨਾਂ ਵਿਚ ਤੱਖਣੀ ਤੇ ਰੜਾ ਦੀ ਖੱਡ ਤੋਂ ਲੋਕਾਂ ਨੂੰ ਰੇਤ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਰੇਤ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਨਿਰਧਾਰਤ ਕੀਤੀਆਂ ਗਈਆਂ ਖੱਡਾਂ ਤੋਂ ਸਰਕਾਰ ਵਲੋਂ ਤੈਅ ਕੀਤੇ ਗਏ ਰੇਟ ’ਤੇ ਹੀ ਲੋਕਾਂ ਨੂੰ ਰੇਤ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਨਿਰਧਾਰਤ ਕੀਮਤ ਤੋਂ ਵੱਧ ਵਸੂਲਣ ਵਾਲੇ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਪਨਾਈ ਜਾਵੇਗੀ।
ਅਪਨੀਤ ਰਿਆਤ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਵਸੂਲ ਕਰਦਾ ਹੈ ਤਾਂ ਉਪਭੋਗਤਾ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਸ਼ਿਕਾਇਤ ਨੰਬਰਾਂ ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ 01882-220302 ’ਤੇ ਫੋਨ ਕਰਕੇ ਅਤੇ ਮੋਬਾਇਲ ਨੰਬਰ 94781-83865 ’ਤੇ ਵਟਸਐਪ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਮਾਈਨਿੰਗ ਵਿਭਾਗ ਨੂੰ ਸਖਤ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਦਾ ਸਖਤੀ ਨਾਲ ਪਾਲਣਾ ਯਕੀਨੀ ਬਨਾਉਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।